4ਜਦੋਂ ਉਹ ਲੋਕਾਂ ਨੂੰ ਸਿਖਾ ਚੁੱਕਿਆ ਤਾਂ ਉਹ ਨੇ ਸ਼ਿਮਓਨ ਨੂੰ ਕਿਹਾ, “ਕਿਸ਼ਤੀ ਨੂੰ ਡੂੰਘੇ ਪਾਣੀ ਵਿੱਚ ਲੈ ਜਾ ਅਤੇ ਫਿਰ ਜਾਲ ਸੁੱਟੀ।”
5ਸ਼ਿਮਓਨ ਨੇ ਉੱਤਰ ਦਿੱਤਾ, “ਗੁਰੂ ਜੀ! ਅਸੀਂ ਸਾਰੀ ਰਾਤ ਸਖ਼ਤ ਮਿਹਨਤ ਕੀਤੀ ਹੈ, ਪਰ ਕੁਝ ਨਾ ਫੜਿਆ, ਪਰ ਫਿਰ ਵੀ ਤੁਹਾਡੇ ਕਹਿਣ ਤੇ ਮੈਂ ਜਾਲ ਪਾਉਂਦਾ ਹਾਂ।”
6ਜਦੋਂ ਉਹਨਾਂ ਨੇ ਇਸ ਤਰ੍ਹਾਂ ਕੀਤਾ ਤਾਂ ਜਾਲ ਵਿੱਚ ਇਨ੍ਹੀ ਵੱਡੀ ਗਿਣਤੀ ਵਿੱਚ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਫੱਟਣ ਲੱਗੇ।
7ਫਿਰ ਉਹਨਾਂ ਨੇ ਆਪਣੇ ਸਾਥੀਆਂ ਨੂੰ ਜੋ ਕਿ ਦੂਜੀ ਕਿਸ਼ਤੀ ਵਿੱਚ ਸਨ ਇਸ਼ਾਰੇ ਨਾਲ ਸਹਾਇਤਾ ਵਾਸਤੇ ਬੁਲਾਇਆ। ਉਹ ਆਏ ਅਤੇ ਦੋਵੇਂ ਕਿਸ਼ਤੀਆਂ ਮੱਛੀਆਂ ਨਾਲ ਭਰ ਗਈਆਂ ਸਨ ਕਿ ਭਾਰ ਦੇ ਕਾਰਨ ਕਿਸ਼ਤੀਆਂ ਡੁੱਬਣ ਲੱਗੀਆਂ।
8ਸ਼ਿਮਓਨ ਪਤਰਸ ਇਹ ਵੇਖ ਕੇ ਯਿਸ਼ੂ ਦੇ ਪੈਰਾਂ ਤੇ ਡਿੱਗ ਪਿਆ ਅਤੇ ਕਹਿਣ ਲੱਗਾ, “ਹੇ ਪ੍ਰਭੂ, ਮੇਰੇ ਤੋਂ ਦੂਰ ਰਹੋ, ਮੈਂ ਇੱਕ ਪਾਪੀ ਮਨੁੱਖ ਹਾਂ।”