ਲੂਕਸ 5

ਫਿਰ ਉਹਨਾਂ ਨੇ ਆਪਣੇ ਸਾਥੀਆਂ ਨੂੰ ਜੋ ਕਿ ਦੂਜੀ ਕਿਸ਼ਤੀ ਵਿੱਚ ਸਨ ਇਸ਼ਾਰੇ ਨਾਲ ਸਹਾਇਤਾ ਵਾਸਤੇ ਬੁਲਾਇਆ। ਉਹ ਆਏ ਅਤੇ ਦੋਵੇਂ ਕਿਸ਼ਤੀਆਂ ਮੱਛੀਆਂ ਨਾਲ ਭਰ ਗਈਆਂ ਸਨ ਕਿ ਭਾਰ ਦੇ ਕਾਰਨ ਕਿਸ਼ਤੀਆਂ ਡੁੱਬਣ ਲੱਗੀਆਂ।

Luke 5:7 (UKJV) And they beckoned unto their partners, which were in the other ship, that they should come and help them. And they came, and filled both the ships, so that they began to sink.

5ਸ਼ਿਮਓਨ ਨੇ ਉੱਤਰ ਦਿੱਤਾ, “ਗੁਰੂ ਜੀ! ਅਸੀਂ ਸਾਰੀ ਰਾਤ ਸਖ਼ਤ ਮਿਹਨਤ ਕੀਤੀ ਹੈ, ਪਰ ਕੁਝ ਨਾ ਫੜਿਆ, ਪਰ ਫਿਰ ਵੀ ਤੁਹਾਡੇ ਕਹਿਣ ਤੇ ਮੈਂ ਜਾਲ ਪਾਉਂਦਾ ਹਾਂ।”

6ਜਦੋਂ ਉਹਨਾਂ ਨੇ ਇਸ ਤਰ੍ਹਾਂ ਕੀਤਾ ਤਾਂ ਜਾਲ ਵਿੱਚ ਇਨ੍ਹੀ ਵੱਡੀ ਗਿਣਤੀ ਵਿੱਚ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਫੱਟਣ ਲੱਗੇ।

7ਫਿਰ ਉਹਨਾਂ ਨੇ ਆਪਣੇ ਸਾਥੀਆਂ ਨੂੰ ਜੋ ਕਿ ਦੂਜੀ ਕਿਸ਼ਤੀ ਵਿੱਚ ਸਨ ਇਸ਼ਾਰੇ ਨਾਲ ਸਹਾਇਤਾ ਵਾਸਤੇ ਬੁਲਾਇਆ। ਉਹ ਆਏ ਅਤੇ ਦੋਵੇਂ ਕਿਸ਼ਤੀਆਂ ਮੱਛੀਆਂ ਨਾਲ ਭਰ ਗਈਆਂ ਸਨ ਕਿ ਭਾਰ ਦੇ ਕਾਰਨ ਕਿਸ਼ਤੀਆਂ ਡੁੱਬਣ ਲੱਗੀਆਂ।

8ਸ਼ਿਮਓਨ ਪਤਰਸ ਇਹ ਵੇਖ ਕੇ ਯਿਸ਼ੂ ਦੇ ਪੈਰਾਂ ਤੇ ਡਿੱਗ ਪਿਆ ਅਤੇ ਕਹਿਣ ਲੱਗਾ, “ਹੇ ਪ੍ਰਭੂ, ਮੇਰੇ ਤੋਂ ਦੂਰ ਰਹੋ, ਮੈਂ ਇੱਕ ਪਾਪੀ ਮਨੁੱਖ ਹਾਂ।”

9ਕਿਉਂਕਿ ਸ਼ਿਮਓਨ ਅਤੇ ਉਸ ਦੇ ਸਾਥੀ ਫੜੀਆਂ ਗਈਆਂ ਮੱਛੀਆਂ ਨੂੰ ਵੇਖ ਕੇ ਬਹੁਤ ਹੈਰਾਨ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.