ਲੂਕਸ 5

ਸ਼ਿਮਓਨ ਪਤਰਸ ਇਹ ਵੇਖ ਕੇ ਯਿਸ਼ੂ ਦੇ ਪੈਰਾਂ ਤੇ ਡਿੱਗ ਪਿਆ ਅਤੇ ਕਹਿਣ ਲੱਗਾ, “ਹੇ ਪ੍ਰਭੂ, ਮੇਰੇ ਤੋਂ ਦੂਰ ਰਹੋ, ਮੈਂ ਇੱਕ ਪਾਪੀ ਮਨੁੱਖ ਹਾਂ।”

Luke 5:8 (UKJV) When Simon Peter saw it, he fell down at Jesus' knees, saying, Depart from me; for I am a sinful man, O Lord.

6ਜਦੋਂ ਉਹਨਾਂ ਨੇ ਇਸ ਤਰ੍ਹਾਂ ਕੀਤਾ ਤਾਂ ਜਾਲ ਵਿੱਚ ਇਨ੍ਹੀ ਵੱਡੀ ਗਿਣਤੀ ਵਿੱਚ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਫੱਟਣ ਲੱਗੇ।

7ਫਿਰ ਉਹਨਾਂ ਨੇ ਆਪਣੇ ਸਾਥੀਆਂ ਨੂੰ ਜੋ ਕਿ ਦੂਜੀ ਕਿਸ਼ਤੀ ਵਿੱਚ ਸਨ ਇਸ਼ਾਰੇ ਨਾਲ ਸਹਾਇਤਾ ਵਾਸਤੇ ਬੁਲਾਇਆ। ਉਹ ਆਏ ਅਤੇ ਦੋਵੇਂ ਕਿਸ਼ਤੀਆਂ ਮੱਛੀਆਂ ਨਾਲ ਭਰ ਗਈਆਂ ਸਨ ਕਿ ਭਾਰ ਦੇ ਕਾਰਨ ਕਿਸ਼ਤੀਆਂ ਡੁੱਬਣ ਲੱਗੀਆਂ।

8ਸ਼ਿਮਓਨ ਪਤਰਸ ਇਹ ਵੇਖ ਕੇ ਯਿਸ਼ੂ ਦੇ ਪੈਰਾਂ ਤੇ ਡਿੱਗ ਪਿਆ ਅਤੇ ਕਹਿਣ ਲੱਗਾ, “ਹੇ ਪ੍ਰਭੂ, ਮੇਰੇ ਤੋਂ ਦੂਰ ਰਹੋ, ਮੈਂ ਇੱਕ ਪਾਪੀ ਮਨੁੱਖ ਹਾਂ।”

9ਕਿਉਂਕਿ ਸ਼ਿਮਓਨ ਅਤੇ ਉਸ ਦੇ ਸਾਥੀ ਫੜੀਆਂ ਗਈਆਂ ਮੱਛੀਆਂ ਨੂੰ ਵੇਖ ਕੇ ਬਹੁਤ ਹੈਰਾਨ ਸਨ।

10ਸ਼ਿਮਓਨ ਦੇ ਦੂਜੇ ਸਾਥੀ, ਯਾਕੋਬ ਅਤੇ ਯੋਹਨ, ਜ਼ਬਦੀ ਦੇ ਦੋਵੇਂ ਪੁੱਤਰ ਵੀ ਇਹ ਦੇਖ ਕੇ ਹੈਰਾਨ ਰਹਿ ਗਏ। ਤਦ ਯਿਸ਼ੂ ਨੇ ਸ਼ਿਮਓਨ ਨੂੰ ਕਿਹਾ, “ਨਾ ਡਰ; ਹੁਣ ਤੋਂ ਤੂੰ ਮੱਛੀਆਂ ਨਹੀਂ ਪਰ ਮਨੁੱਖਾਂ ਦਾ ਮਛੇਰਾ ਹੋਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.