7ਫਿਰ ਉਹਨਾਂ ਨੇ ਆਪਣੇ ਸਾਥੀਆਂ ਨੂੰ ਜੋ ਕਿ ਦੂਜੀ ਕਿਸ਼ਤੀ ਵਿੱਚ ਸਨ ਇਸ਼ਾਰੇ ਨਾਲ ਸਹਾਇਤਾ ਵਾਸਤੇ ਬੁਲਾਇਆ। ਉਹ ਆਏ ਅਤੇ ਦੋਵੇਂ ਕਿਸ਼ਤੀਆਂ ਮੱਛੀਆਂ ਨਾਲ ਭਰ ਗਈਆਂ ਸਨ ਕਿ ਭਾਰ ਦੇ ਕਾਰਨ ਕਿਸ਼ਤੀਆਂ ਡੁੱਬਣ ਲੱਗੀਆਂ।
8ਸ਼ਿਮਓਨ ਪਤਰਸ ਇਹ ਵੇਖ ਕੇ ਯਿਸ਼ੂ ਦੇ ਪੈਰਾਂ ਤੇ ਡਿੱਗ ਪਿਆ ਅਤੇ ਕਹਿਣ ਲੱਗਾ, “ਹੇ ਪ੍ਰਭੂ, ਮੇਰੇ ਤੋਂ ਦੂਰ ਰਹੋ, ਮੈਂ ਇੱਕ ਪਾਪੀ ਮਨੁੱਖ ਹਾਂ।”
9ਕਿਉਂਕਿ ਸ਼ਿਮਓਨ ਅਤੇ ਉਸ ਦੇ ਸਾਥੀ ਫੜੀਆਂ ਗਈਆਂ ਮੱਛੀਆਂ ਨੂੰ ਵੇਖ ਕੇ ਬਹੁਤ ਹੈਰਾਨ ਸਨ।
10ਸ਼ਿਮਓਨ ਦੇ ਦੂਜੇ ਸਾਥੀ, ਯਾਕੋਬ ਅਤੇ ਯੋਹਨ, ਜ਼ਬਦੀ ਦੇ ਦੋਵੇਂ ਪੁੱਤਰ ਵੀ ਇਹ ਦੇਖ ਕੇ ਹੈਰਾਨ ਰਹਿ ਗਏ। ਤਦ ਯਿਸ਼ੂ ਨੇ ਸ਼ਿਮਓਨ ਨੂੰ ਕਿਹਾ, “ਨਾ ਡਰ; ਹੁਣ ਤੋਂ ਤੂੰ ਮੱਛੀਆਂ ਨਹੀਂ ਪਰ ਮਨੁੱਖਾਂ ਦਾ ਮਛੇਰਾ ਹੋਵੇਗਾ।”
11ਫਿਰ ਉਹ ਆਪਣੀਆਂ ਕਿਸ਼ਤੀਆਂ ਕੰਢੇ ਤੇ ਲੈ ਆਏ ਅਤੇ ਸਭ ਕੁਝ ਛੱਡ ਕੇ ਉਹ ਦੇ ਪਿੱਛੇ ਤੁਰ ਪਏ।