13ਜਦੋਂ ਸਵੇਰ ਹੋਈ ਉਹਨਾਂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਉਹਨਾਂ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਅਤੇ ਉਹਨਾਂ ਨੂੰ ਰਸੂਲ ਨਿਯੁਕਤ ਕੀਤਾ:
14ਸ਼ਿਮਓਨ, (ਜਿਸ ਨੂੰ ਯਿਸ਼ੂ ਨੇ ਪਤਰਸ ਨਾਮ ਦਿੱਤਾ) ਅਤੇ ਉਸ ਦਾ ਭਰਾ ਆਂਦਰੇਯਾਸ, ਯਾਕੋਬ, ਯੋਹਨ, ਫਿਲਿੱਪਾਸ, ਬਾਰਥੋਲੋਮੇਯਾਸ,
15ਮੱਤੀਯਾਹ, ਥੋਮਸ, ਯਾਕੋਬ, ਹਲਫੇਯਾਸ ਦਾ ਪੁੱਤਰ, ਰਾਸ਼ਟਰਵਾਦੀ ਸ਼ਿਮਓਨ,
16ਯਹੂਦਾਹ, ਯਾਕੋਬ ਦਾ ਪੁੱਤਰ, ਅਤੇ ਇਸਕਾਰਿਯੋਤ ਵਾਸੀ ਯਹੂਦਾਹ, ਜਿਸ ਨੇ ਯਿਸ਼ੂ ਨੂੰ ਧੋਖਾ ਦਿੱਤਾ ਸੀ।
17ਯਿਸ਼ੂ ਉਹਨਾਂ ਦੇ ਨਾਲ ਪਹਾੜ ਤੋਂ ਹੇਠਾਂ ਉੱਤਰੇ ਅਤੇ ਇੱਕ ਸਮਤਲ ਜਗ੍ਹਾ ਤੇ ਖੜ੍ਹੇ ਹੋ ਗਏ। ਉਹਨਾਂ ਦੇ ਚੇਲਿਆਂ ਦੀ ਇੱਕ ਵੱਡੀ ਭੀੜ ਉੱਥੇ ਸੀ ਅਤੇ ਵੱਡੀ ਗਿਣਤੀ ਵਿੱਚ ਲੋਕ ਯਹੂਦਿਯਾ ਪ੍ਰਦੇਸ਼, ਯੇਰੂਸ਼ਲੇਮ ਸ਼ਹਿਰ ਅਤੇ ਸੋਰ ਅਤੇ ਸਿਦੋਨ ਸ਼ਹਿਰ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ।