ਲੂਕਸ 6

ਯਿਸ਼ੂ ਉਹਨਾਂ ਦੇ ਨਾਲ ਪਹਾੜ ਤੋਂ ਹੇਠਾਂ ਉੱਤਰੇ ਅਤੇ ਇੱਕ ਸਮਤਲ ਜਗ੍ਹਾ ਤੇ ਖੜ੍ਹੇ ਹੋ ਗਏ। ਉਹਨਾਂ ਦੇ ਚੇਲਿਆਂ ਦੀ ਇੱਕ ਵੱਡੀ ਭੀੜ ਉੱਥੇ ਸੀ ਅਤੇ ਵੱਡੀ ਗਿਣਤੀ ਵਿੱਚ ਲੋਕ ਯਹੂਦਿਯਾ ਪ੍ਰਦੇਸ਼, ਯੇਰੂਸ਼ਲੇਮ ਸ਼ਹਿਰ ਅਤੇ ਸੋਰ ਅਤੇ ਸਿਦੋਨ ਸ਼ਹਿਰ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ।

Luke 6:17 (UKJV) And he came down with them, and stood in the plain, and the company of his disciples, and a great multitude of people out of all Judaea and Jerusalem, and from the sea coast of Tyre and Sidon, which came to hear him, and to be healed of their diseases;

15ਮੱਤੀਯਾਹ, ਥੋਮਸ, ਯਾਕੋਬ, ਹਲਫੇਯਾਸ ਦਾ ਪੁੱਤਰ, ਰਾਸ਼ਟਰਵਾਦੀ ਸ਼ਿਮਓਨ,

16ਯਹੂਦਾਹ, ਯਾਕੋਬ ਦਾ ਪੁੱਤਰ, ਅਤੇ ਇਸਕਾਰਿਯੋਤ ਵਾਸੀ ਯਹੂਦਾਹ, ਜਿਸ ਨੇ ਯਿਸ਼ੂ ਨੂੰ ਧੋਖਾ ਦਿੱਤਾ ਸੀ।

17ਯਿਸ਼ੂ ਉਹਨਾਂ ਦੇ ਨਾਲ ਪਹਾੜ ਤੋਂ ਹੇਠਾਂ ਉੱਤਰੇ ਅਤੇ ਇੱਕ ਸਮਤਲ ਜਗ੍ਹਾ ਤੇ ਖੜ੍ਹੇ ਹੋ ਗਏ। ਉਹਨਾਂ ਦੇ ਚੇਲਿਆਂ ਦੀ ਇੱਕ ਵੱਡੀ ਭੀੜ ਉੱਥੇ ਸੀ ਅਤੇ ਵੱਡੀ ਗਿਣਤੀ ਵਿੱਚ ਲੋਕ ਯਹੂਦਿਯਾ ਪ੍ਰਦੇਸ਼, ਯੇਰੂਸ਼ਲੇਮ ਸ਼ਹਿਰ ਅਤੇ ਸੋਰ ਅਤੇ ਸਿਦੋਨ ਸ਼ਹਿਰ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ।

18ਜੋ ਉਹ ਉਸ ਨੂੰ ਸੁਣਨ ਅਤੇ ਆਪਣੀਆਂ ਬਿਮਾਰੀਆਂ ਤੋਂ ਚੰਗਾ ਹੋਣ ਲਈ ਆਏ ਸਨ; ਅਤੇ ਜਿਹੜੇ ਦੁਸ਼ਟ ਆਤਮਾਵਾਂ ਤੋਂ ਦੁਖੀ ਸਨ ਉਹ ਠੀਕ ਹੋ ਗਏ।

19ਹਰ ਕੋਈ ਯਿਸ਼ੂ ਨੂੰ ਛੂਹਣ ਦੀ ਕੋਸ਼ਿਸ਼ ਕਰ ਰਿਹਾ ਸੀ ਕਿਉਂਕਿ ਉਸ ਵਿੱਚੋਂ ਨਿਕਲ ਰਹੀ ਸ਼ਕਤੀ ਉਹਨਾਂ ਸਾਰਿਆਂ ਨੂੰ ਚੰਗਾ ਕਰ ਰਹੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.