16ਯਹੂਦਾਹ, ਯਾਕੋਬ ਦਾ ਪੁੱਤਰ, ਅਤੇ ਇਸਕਾਰਿਯੋਤ ਵਾਸੀ ਯਹੂਦਾਹ, ਜਿਸ ਨੇ ਯਿਸ਼ੂ ਨੂੰ ਧੋਖਾ ਦਿੱਤਾ ਸੀ।
17ਯਿਸ਼ੂ ਉਹਨਾਂ ਦੇ ਨਾਲ ਪਹਾੜ ਤੋਂ ਹੇਠਾਂ ਉੱਤਰੇ ਅਤੇ ਇੱਕ ਸਮਤਲ ਜਗ੍ਹਾ ਤੇ ਖੜ੍ਹੇ ਹੋ ਗਏ। ਉਹਨਾਂ ਦੇ ਚੇਲਿਆਂ ਦੀ ਇੱਕ ਵੱਡੀ ਭੀੜ ਉੱਥੇ ਸੀ ਅਤੇ ਵੱਡੀ ਗਿਣਤੀ ਵਿੱਚ ਲੋਕ ਯਹੂਦਿਯਾ ਪ੍ਰਦੇਸ਼, ਯੇਰੂਸ਼ਲੇਮ ਸ਼ਹਿਰ ਅਤੇ ਸੋਰ ਅਤੇ ਸਿਦੋਨ ਸ਼ਹਿਰ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ।
18ਜੋ ਉਹ ਉਸ ਨੂੰ ਸੁਣਨ ਅਤੇ ਆਪਣੀਆਂ ਬਿਮਾਰੀਆਂ ਤੋਂ ਚੰਗਾ ਹੋਣ ਲਈ ਆਏ ਸਨ; ਅਤੇ ਜਿਹੜੇ ਦੁਸ਼ਟ ਆਤਮਾਵਾਂ ਤੋਂ ਦੁਖੀ ਸਨ ਉਹ ਠੀਕ ਹੋ ਗਏ।
19ਹਰ ਕੋਈ ਯਿਸ਼ੂ ਨੂੰ ਛੂਹਣ ਦੀ ਕੋਸ਼ਿਸ਼ ਕਰ ਰਿਹਾ ਸੀ ਕਿਉਂਕਿ ਉਸ ਵਿੱਚੋਂ ਨਿਕਲ ਰਹੀ ਸ਼ਕਤੀ ਉਹਨਾਂ ਸਾਰਿਆਂ ਨੂੰ ਚੰਗਾ ਕਰ ਰਹੀ ਸੀ।
20ਆਪਣੇ ਚੇਲਿਆਂ ਵੱਲ ਵੇਖਦਿਆਂ, ਯਿਸ਼ੂ ਨੇ ਕਿਹਾ: “ਮੁਬਾਰਕ ਹਨ ਉਹ ਜਿਹੜੇ ਗ਼ਰੀਬ ਹਨ, ਕਿਉਂਕਿ ਪਰਮੇਸ਼ਵਰ ਦਾ ਰਾਜ ਉਹਨਾਂ ਦਾ ਹੈ।