24“ਲਾਹਨਤ ਹੈ ਤੁਹਾਡੇ ਤੇ ਜੇ ਤੁਸੀਂ ਅਮੀਰ ਹੋ, ਤੁਸੀਂ ਆਪਣੇ ਸਾਰੇ ਸੁੱਖ ਭੋਗ ਚੁੱਕੇ।
25ਲਾਹਨਤ ਹੈ ਤੁਹਾਡੇ ਤੇ ਜੋ ਰਜਾਏ ਗਏ ਹੋ, ਕਿਉਂਕਿ ਤੁਸੀਂ ਭੁੱਖੇ ਰਹੋਗੇ। ਲਾਹਨਤ ਹੈ ਤੁਹਾਡੇ ਤੇ ਜੋ ਤੁਸੀਂ ਇਸ ਸਮੇਂ ਹੱਸ ਰਹੇ ਹੋ, ਕਿਉਂਕਿ ਤੁਸੀਂ ਸੋਗ ਕਰੋਗੇ ਅਤੇ ਰੋਵੋਗੇ।
26ਲਾਹਨਤ ਹੈ ਤੁਹਾਡੇ ਤੇ ਜਦੋਂ ਲੋਕ ਤੁਹਾਡੀ ਪ੍ਰਸੰਸਾ ਕਰਦੇ ਹਨ, ਕਿਉਂਕਿ ਉਹਨਾਂ ਦੇ ਪਿਉ-ਦਾਦਿਆਂ ਨੇ ਝੂਠੇ ਨਬੀਆਂ ਨਾਲ ਇਸੇ ਤਰ੍ਹਾਂ ਕੀਤਾ।
27“ਪਰ ਤੁਸੀਂ ਜਿਹੜੇ ਸੁਣਦੇ ਹੋ ਉਹਨਾਂ ਨੂੰ ਮੈਂ ਆਖਦਾ ਹਾਂ, ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ ਅਤੇ ਉਹਨਾਂ ਨਾਲ ਭਲਾ ਕਰੋ ਜਿਹੜੇ ਤੁਹਾਡੇ ਤੋਂ ਨਫ਼ਰਤ ਕਰਦੇ ਹਨ।
28ਉਹਨਾਂ ਨੂੰ ਅਸੀਸ ਦਿਓ ਜੋ ਤੁਹਾਨੂੰ ਸਰਾਪ ਦਿੰਦੇ ਹਨ, ਜੋ ਤੁਹਾਨੂੰ ਗਾਲਾਂ ਕੱਢਦੇ ਹਨ ਉਹਨਾਂ ਲਈ ਪ੍ਰਾਰਥਨਾ ਕਰੋ।