25ਲਾਹਨਤ ਹੈ ਤੁਹਾਡੇ ਤੇ ਜੋ ਰਜਾਏ ਗਏ ਹੋ, ਕਿਉਂਕਿ ਤੁਸੀਂ ਭੁੱਖੇ ਰਹੋਗੇ। ਲਾਹਨਤ ਹੈ ਤੁਹਾਡੇ ਤੇ ਜੋ ਤੁਸੀਂ ਇਸ ਸਮੇਂ ਹੱਸ ਰਹੇ ਹੋ, ਕਿਉਂਕਿ ਤੁਸੀਂ ਸੋਗ ਕਰੋਗੇ ਅਤੇ ਰੋਵੋਗੇ।
26ਲਾਹਨਤ ਹੈ ਤੁਹਾਡੇ ਤੇ ਜਦੋਂ ਲੋਕ ਤੁਹਾਡੀ ਪ੍ਰਸੰਸਾ ਕਰਦੇ ਹਨ, ਕਿਉਂਕਿ ਉਹਨਾਂ ਦੇ ਪਿਉ-ਦਾਦਿਆਂ ਨੇ ਝੂਠੇ ਨਬੀਆਂ ਨਾਲ ਇਸੇ ਤਰ੍ਹਾਂ ਕੀਤਾ।
27“ਪਰ ਤੁਸੀਂ ਜਿਹੜੇ ਸੁਣਦੇ ਹੋ ਉਹਨਾਂ ਨੂੰ ਮੈਂ ਆਖਦਾ ਹਾਂ, ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ ਅਤੇ ਉਹਨਾਂ ਨਾਲ ਭਲਾ ਕਰੋ ਜਿਹੜੇ ਤੁਹਾਡੇ ਤੋਂ ਨਫ਼ਰਤ ਕਰਦੇ ਹਨ।
28ਉਹਨਾਂ ਨੂੰ ਅਸੀਸ ਦਿਓ ਜੋ ਤੁਹਾਨੂੰ ਸਰਾਪ ਦਿੰਦੇ ਹਨ, ਜੋ ਤੁਹਾਨੂੰ ਗਾਲਾਂ ਕੱਢਦੇ ਹਨ ਉਹਨਾਂ ਲਈ ਪ੍ਰਾਰਥਨਾ ਕਰੋ।
29ਜੇ ਕੋਈ ਤੁਹਾਡੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ, ਤਾਂ ਉਸ ਵੱਲ ਦੂਸਰੀ ਗੱਲ੍ਹ ਵੀ ਕਰ ਦਿਓ। ਜੇ ਕੋਈ ਤੁਹਾਡਾ ਚੋਗਾ ਲੈਣਾ ਚਾਹੁੰਦਾ ਹੈ, ਤਾਂ ਉਸ ਨੂੰ ਆਪਣੀ ਕਮੀਜ਼ ਦੇਣ ਤੋਂ ਵੀ ਨਾ ਝਿਜਕੋ।