ਲੂਕਸ 6

ਜੇ ਕੋਈ ਤੁਹਾਡੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ, ਤਾਂ ਉਸ ਵੱਲ ਦੂਸਰੀ ਗੱਲ੍ਹ ਵੀ ਕਰ ਦਿਓ। ਜੇ ਕੋਈ ਤੁਹਾਡਾ ਚੋਗਾ ਲੈਣਾ ਚਾਹੁੰਦਾ ਹੈ, ਤਾਂ ਉਸ ਨੂੰ ਆਪਣੀ ਕਮੀਜ਼ ਦੇਣ ਤੋਂ ਵੀ ਨਾ ਝਿਜਕੋ।

Luke 6:29 (UKJV) And unto him that strikes you on the one cheek offer also the other; and him that takes away your cloak forbid not to take your coat also.

27“ਪਰ ਤੁਸੀਂ ਜਿਹੜੇ ਸੁਣਦੇ ਹੋ ਉਹਨਾਂ ਨੂੰ ਮੈਂ ਆਖਦਾ ਹਾਂ, ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ ਅਤੇ ਉਹਨਾਂ ਨਾਲ ਭਲਾ ਕਰੋ ਜਿਹੜੇ ਤੁਹਾਡੇ ਤੋਂ ਨਫ਼ਰਤ ਕਰਦੇ ਹਨ।

28ਉਹਨਾਂ ਨੂੰ ਅਸੀਸ ਦਿਓ ਜੋ ਤੁਹਾਨੂੰ ਸਰਾਪ ਦਿੰਦੇ ਹਨ, ਜੋ ਤੁਹਾਨੂੰ ਗਾਲਾਂ ਕੱਢਦੇ ਹਨ ਉਹਨਾਂ ਲਈ ਪ੍ਰਾਰਥਨਾ ਕਰੋ।

29ਜੇ ਕੋਈ ਤੁਹਾਡੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ, ਤਾਂ ਉਸ ਵੱਲ ਦੂਸਰੀ ਗੱਲ੍ਹ ਵੀ ਕਰ ਦਿਓ। ਜੇ ਕੋਈ ਤੁਹਾਡਾ ਚੋਗਾ ਲੈਣਾ ਚਾਹੁੰਦਾ ਹੈ, ਤਾਂ ਉਸ ਨੂੰ ਆਪਣੀ ਕਮੀਜ਼ ਦੇਣ ਤੋਂ ਵੀ ਨਾ ਝਿਜਕੋ।

30ਜਦੋਂ ਵੀ ਕੋਈ ਤੁਹਾਡੇ ਤੋਂ ਕੁਝ ਮੰਗੇ ਤਾਂ ਉਸ ਨੂੰ ਦੇ ਦਿਓ ਅਤੇ ਜੇ ਕੋਈ ਤੁਹਾਡੀ ਚੀਜ਼ ਲੈ ਲਵੇ ਤਾਂ ਵਾਪਸ ਨਾ ਮੰਗੋ।

31ਜਿਵੇਂ ਤੁਸੀਂ ਚਾਹੁੰਦੇ ਹੋ ਜੋ ਦੂਸਰੇ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਹਨਾਂ ਨਾਲ ਉਸੇ ਤਰ੍ਹਾਂ ਹੀ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.