ਲੂਕਸ 6

ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਕੀ ਤੁਸੀਂ ਪਵਿੱਤਰ ਸ਼ਾਸਤਰ ਵਿੱਚ ਕਦੇ ਨਹੀਂ ਪੜ੍ਹਿਆ ਕਿ ਦਾਵੀਦ ਨੇ ਕੀ ਕੀਤਾ ਸੀ ਜਦੋਂ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ?

Luke 6:3 (UKJV) And Jesus answering them said, Have all of you not read so much as this, what David did, when himself was an hungered, and they which were with him;

1ਇੱਕ ਵਾਰ ਸਬਤ ਦੇ ਦਿਨ ਜਦੋਂ ਯਿਸ਼ੂ ਖੇਤਾਂ ਵਿੱਚੋਂ ਦੀ ਲੰਘ ਰਹੇ ਸਨ ਅਤੇ ਉਹਨਾਂ ਦੇ ਚੇਲੇ ਸਿੱਟੇ ਤੋੜ ਕੇ, ਆਪਣੇ ਹੱਥਾਂ ਨਾਲ ਮਸਲ-ਮਸਲ ਕੇ ਖਾਣ ਲੱਗੇ।

2ਇਹ ਵੇਖ ਕੇ ਕੁਝ ਫ਼ਰੀਸੀਆਂ ਨੇ ਪੁੱਛਿਆ, “ਤੁਸੀਂ ਸਬਤ ਉੱਤੇ ਇਹ ਕੰਮ ਕਿਉਂ ਕਰ ਰਹੇ ਹੋ, ਜੋ ਬਿਵਸਥਾ ਅਨੁਸਾਰ ਮਨ੍ਹਾ ਹੈ?”

3ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਕੀ ਤੁਸੀਂ ਪਵਿੱਤਰ ਸ਼ਾਸਤਰ ਵਿੱਚ ਕਦੇ ਨਹੀਂ ਪੜ੍ਹਿਆ ਕਿ ਦਾਵੀਦ ਨੇ ਕੀ ਕੀਤਾ ਸੀ ਜਦੋਂ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ?

4ਦਾਵੀਦ ਨੇ ਪਰਮੇਸ਼ਵਰ ਦੇ ਭਵਨ ਵਿੱਚ ਜਾ ਕੇ ਚੜ੍ਹਾਵੇ ਦੀਆਂ ਰੋਟੀਆਂ ਲੈ ਕੇ ਖਾਧੀਆਂ, ਜਿਸ ਦਾ ਖਾਣਾ ਜਾਜਕਾਂ ਦੇ ਇਲਾਵਾ ਕਿਸੇ ਹੋਰ ਲਈ ਨਿਯਮ ਵਿਰੁੱਧ ਸੀ? ਇਹੀ ਰੋਟੀ ਉਹਨਾਂ ਨੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ।”

5ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਮਾਲਕ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.