29ਜੇ ਕੋਈ ਤੁਹਾਡੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ, ਤਾਂ ਉਸ ਵੱਲ ਦੂਸਰੀ ਗੱਲ੍ਹ ਵੀ ਕਰ ਦਿਓ। ਜੇ ਕੋਈ ਤੁਹਾਡਾ ਚੋਗਾ ਲੈਣਾ ਚਾਹੁੰਦਾ ਹੈ, ਤਾਂ ਉਸ ਨੂੰ ਆਪਣੀ ਕਮੀਜ਼ ਦੇਣ ਤੋਂ ਵੀ ਨਾ ਝਿਜਕੋ।
30ਜਦੋਂ ਵੀ ਕੋਈ ਤੁਹਾਡੇ ਤੋਂ ਕੁਝ ਮੰਗੇ ਤਾਂ ਉਸ ਨੂੰ ਦੇ ਦਿਓ ਅਤੇ ਜੇ ਕੋਈ ਤੁਹਾਡੀ ਚੀਜ਼ ਲੈ ਲਵੇ ਤਾਂ ਵਾਪਸ ਨਾ ਮੰਗੋ।
31ਜਿਵੇਂ ਤੁਸੀਂ ਚਾਹੁੰਦੇ ਹੋ ਜੋ ਦੂਸਰੇ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਹਨਾਂ ਨਾਲ ਉਸੇ ਤਰ੍ਹਾਂ ਹੀ ਕਰੋ।
32“ਜੇ ਤੁਸੀਂ ਸਿਰਫ ਉਹਨਾਂ ਨੂੰ ਪਿਆਰ ਕਰਦੇ ਹੋ ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਇਸ ਦਾ ਕੀ ਫ਼ਾਇਦਾ? ਕਿਉਂਕਿ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ।
33ਇਸੇ ਤਰ੍ਹਾਂ ਜੇ ਤੁਸੀਂ ਸਿਰਫ ਉਹਨਾਂ ਦਾ ਭਲਾ ਕਰੋ ਜਿਨ੍ਹਾਂ ਨੇ ਤੁਹਾਡੇ ਨਾਲ ਭਲਾ ਕੀਤਾ ਹੈ, ਤਾਂ ਤੁਸੀਂ ਕੀ ਵੱਖਰਾ ਕਰਦੇ ਹੋ? ਕਿਉਂਕਿ ਪਾਪੀ ਵੀ ਇਹੀ ਕਰਦੇ ਹਨ।