30ਜਦੋਂ ਵੀ ਕੋਈ ਤੁਹਾਡੇ ਤੋਂ ਕੁਝ ਮੰਗੇ ਤਾਂ ਉਸ ਨੂੰ ਦੇ ਦਿਓ ਅਤੇ ਜੇ ਕੋਈ ਤੁਹਾਡੀ ਚੀਜ਼ ਲੈ ਲਵੇ ਤਾਂ ਵਾਪਸ ਨਾ ਮੰਗੋ।
31ਜਿਵੇਂ ਤੁਸੀਂ ਚਾਹੁੰਦੇ ਹੋ ਜੋ ਦੂਸਰੇ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਹਨਾਂ ਨਾਲ ਉਸੇ ਤਰ੍ਹਾਂ ਹੀ ਕਰੋ।
32“ਜੇ ਤੁਸੀਂ ਸਿਰਫ ਉਹਨਾਂ ਨੂੰ ਪਿਆਰ ਕਰਦੇ ਹੋ ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਇਸ ਦਾ ਕੀ ਫ਼ਾਇਦਾ? ਕਿਉਂਕਿ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ।
33ਇਸੇ ਤਰ੍ਹਾਂ ਜੇ ਤੁਸੀਂ ਸਿਰਫ ਉਹਨਾਂ ਦਾ ਭਲਾ ਕਰੋ ਜਿਨ੍ਹਾਂ ਨੇ ਤੁਹਾਡੇ ਨਾਲ ਭਲਾ ਕੀਤਾ ਹੈ, ਤਾਂ ਤੁਸੀਂ ਕੀ ਵੱਖਰਾ ਕਰਦੇ ਹੋ? ਕਿਉਂਕਿ ਪਾਪੀ ਵੀ ਇਹੀ ਕਰਦੇ ਹਨ।
34ਅਤੇ ਜੇ ਤੁਸੀਂ ਉਹਨਾਂ ਨੂੰ ਹੀ ਉਧਾਰ ਦਿੰਦੇ ਹੋ ਜਿਨ੍ਹਾਂ ਤੋਂ ਪੈਸੇ ਵਾਪਸ ਮਿਲਣ ਦੀ ਉਮੀਦ ਹੋਵੇ, ਤਾਂ ਤੁਸੀਂ ਕੀ ਵੱਖਰਾ ਕਰਦੇ ਹੋ? ਪਾਪੀ ਵੀ ਇਸੇ ਤਰ੍ਹਾਂ ਕਰਦੇ ਹਨ, ਇਸ ਉਮੀਦ ਵਿੱਚ ਕਿ ਉਹਨਾਂ ਦੇ ਸਾਰੇ ਪੈਸੇ ਉਹਨਾਂ ਨੂੰ ਵਾਪਸ ਮਿਲ ਜਾਣਗੇ।