ਲੂਕਸ 6

ਇਸੇ ਤਰ੍ਹਾਂ ਜੇ ਤੁਸੀਂ ਸਿਰਫ ਉਹਨਾਂ ਦਾ ਭਲਾ ਕਰੋ ਜਿਨ੍ਹਾਂ ਨੇ ਤੁਹਾਡੇ ਨਾਲ ਭਲਾ ਕੀਤਾ ਹੈ, ਤਾਂ ਤੁਸੀਂ ਕੀ ਵੱਖਰਾ ਕਰਦੇ ਹੋ? ਕਿਉਂਕਿ ਪਾਪੀ ਵੀ ਇਹੀ ਕਰਦੇ ਹਨ।

Luke 6:33 (UKJV) And if all of you do good to them which do good to you, what thank have all of you? for sinners also do even the same.

31ਜਿਵੇਂ ਤੁਸੀਂ ਚਾਹੁੰਦੇ ਹੋ ਜੋ ਦੂਸਰੇ ਲੋਕ ਤੁਹਾਡੇ ਨਾਲ ਕਰਨ ਤੁਸੀਂ ਵੀ ਉਹਨਾਂ ਨਾਲ ਉਸੇ ਤਰ੍ਹਾਂ ਹੀ ਕਰੋ।

32“ਜੇ ਤੁਸੀਂ ਸਿਰਫ ਉਹਨਾਂ ਨੂੰ ਪਿਆਰ ਕਰਦੇ ਹੋ ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਇਸ ਦਾ ਕੀ ਫ਼ਾਇਦਾ? ਕਿਉਂਕਿ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ।

33ਇਸੇ ਤਰ੍ਹਾਂ ਜੇ ਤੁਸੀਂ ਸਿਰਫ ਉਹਨਾਂ ਦਾ ਭਲਾ ਕਰੋ ਜਿਨ੍ਹਾਂ ਨੇ ਤੁਹਾਡੇ ਨਾਲ ਭਲਾ ਕੀਤਾ ਹੈ, ਤਾਂ ਤੁਸੀਂ ਕੀ ਵੱਖਰਾ ਕਰਦੇ ਹੋ? ਕਿਉਂਕਿ ਪਾਪੀ ਵੀ ਇਹੀ ਕਰਦੇ ਹਨ।

34ਅਤੇ ਜੇ ਤੁਸੀਂ ਉਹਨਾਂ ਨੂੰ ਹੀ ਉਧਾਰ ਦਿੰਦੇ ਹੋ ਜਿਨ੍ਹਾਂ ਤੋਂ ਪੈਸੇ ਵਾਪਸ ਮਿਲਣ ਦੀ ਉਮੀਦ ਹੋਵੇ, ਤਾਂ ਤੁਸੀਂ ਕੀ ਵੱਖਰਾ ਕਰਦੇ ਹੋ? ਪਾਪੀ ਵੀ ਇਸੇ ਤਰ੍ਹਾਂ ਕਰਦੇ ਹਨ, ਇਸ ਉਮੀਦ ਵਿੱਚ ਕਿ ਉਹਨਾਂ ਦੇ ਸਾਰੇ ਪੈਸੇ ਉਹਨਾਂ ਨੂੰ ਵਾਪਸ ਮਿਲ ਜਾਣਗੇ।

35ਪਰ ਤੁਸੀਂ ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ, ਉਹਨਾਂ ਨਾਲ ਭਲਾ ਕਰੋ ਅਤੇ ਉਹਨਾਂ ਤੋਂ ਵਾਪਸ ਲੈਣ ਦੀ ਉਮੀਦ ਬਿਨਾਂ ਉਹਨਾਂ ਨੂੰ ਉਧਾਰ ਦਿਓ। ਫਿਰ ਤੁਹਾਡਾ ਇਨਾਮ ਬਹੁਤ ਵੱਡਾ ਹੋਵੇਗਾ ਅਤੇ ਤੁਸੀਂ ਉਸ ਅੱਤ ਮਹਾਨ ਪਰਮੇਸ਼ਵਰ ਦੀ ਸੰਤਾਨ ਠਹਿਰਾਏ ਜਾਓਗੇ ਕਿਉਂਕਿ ਉਹ ਉਹਨਾਂ ਲਈ ਵੀ ਦਿਆਲੂ ਹੈ, ਜੋ ਨਾਸ਼ੁਕਰੇ ਅਤੇ ਬੁਰੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.