35ਪਰ ਤੁਸੀਂ ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ, ਉਹਨਾਂ ਨਾਲ ਭਲਾ ਕਰੋ ਅਤੇ ਉਹਨਾਂ ਤੋਂ ਵਾਪਸ ਲੈਣ ਦੀ ਉਮੀਦ ਬਿਨਾਂ ਉਹਨਾਂ ਨੂੰ ਉਧਾਰ ਦਿਓ। ਫਿਰ ਤੁਹਾਡਾ ਇਨਾਮ ਬਹੁਤ ਵੱਡਾ ਹੋਵੇਗਾ ਅਤੇ ਤੁਸੀਂ ਉਸ ਅੱਤ ਮਹਾਨ ਪਰਮੇਸ਼ਵਰ ਦੀ ਸੰਤਾਨ ਠਹਿਰਾਏ ਜਾਓਗੇ ਕਿਉਂਕਿ ਉਹ ਉਹਨਾਂ ਲਈ ਵੀ ਦਿਆਲੂ ਹੈ, ਜੋ ਨਾਸ਼ੁਕਰੇ ਅਤੇ ਬੁਰੇ ਹਨ।
36ਦਿਆਲੂ ਬਣੋ, ਜਿਵੇਂ ਤੁਹਾਡਾ ਪਿਤਾ ਪਰਮੇਸ਼ਵਰ ਦਿਆਲੂ ਹੈ।
37“ਕਿਸੇ ਦਾ ਨਿਆਂ ਨਾ ਕਰੋ ਅਤੇ ਤੁਹਾਡਾ ਵੀ ਨਿਆਂ ਨਾ ਕੀਤਾ ਜਾਵੇਗਾ। ਕਿਸੇ ਤੇ ਦੋਸ਼ ਨਾ ਲਾਓ, ਤੁਹਾਡੇ ਤੇ ਵੀ ਦੋਸ਼ ਨਹੀਂ ਲਾਇਆ ਜਾਵੇਗਾ। ਮਾਫ਼ ਕਰੋ ਤਾਂ ਤੁਹਾਨੂੰ ਵੀ ਮਾਫ਼ ਕੀਤਾ ਜਾਵੇਗਾ।
38ਦਿਓ ਤਾਂ ਫੇਰ ਤੁਹਾਨੂੰ ਵੀ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਅਤੇ ਹਿਲਾ-ਹਿਲਾ ਕੇ ਬਾਹਰ ਡੁੱਲਦਾ ਹੋਇਆ ਤੁਹਾਡੀ ਝੋਲੀ ਵਿੱਚ ਦਿੱਤਾ ਜਾਵੇਗਾ। ਕਿਉਂਕਿ ਜਿਸ ਮਾਪ ਨਾਲ ਤੁਸੀਂ ਮਾਪਦੇ ਹੋ, ਉਸੇ ਨਾਲ ਤੁਹਾਡੇ ਲਈ ਵੀ ਮਾਪਿਆ ਜਾਵੇਗਾ।”
39ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਦੱਸਿਆ, “ਕੀ ਇੱਕ ਅੰਨ੍ਹਾ ਦੂਸਰੇ ਅੰਨ੍ਹੇ ਨੂੰ ਰਸਤਾ ਵਿਖਾ ਸਕਦਾ ਹੈ? ਕੀ ਉਹ ਦੋਵੇਂ ਟੋਏ ਵਿੱਚ ਨਹੀਂ ਡਿੱਗ ਪੈਣਗੇ?