ਲੂਕਸ 6

ਦਿਓ ਤਾਂ ਫੇਰ ਤੁਹਾਨੂੰ ਵੀ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਅਤੇ ਹਿਲਾ-ਹਿਲਾ ਕੇ ਬਾਹਰ ਡੁੱਲਦਾ ਹੋਇਆ ਤੁਹਾਡੀ ਝੋਲੀ ਵਿੱਚ ਦਿੱਤਾ ਜਾਵੇਗਾ। ਕਿਉਂਕਿ ਜਿਸ ਮਾਪ ਨਾਲ ਤੁਸੀਂ ਮਾਪਦੇ ਹੋ, ਉਸੇ ਨਾਲ ਤੁਹਾਡੇ ਲਈ ਵੀ ਮਾਪਿਆ ਜਾਵੇਗਾ।”

Luke 6:38 (UKJV) Give, and it shall be given unto you; good measure, pressed down, and shaken together, and running over, shall men give into your bosom. For with the same measure that all of you mete likewise it shall be measured to you again.

36ਦਿਆਲੂ ਬਣੋ, ਜਿਵੇਂ ਤੁਹਾਡਾ ਪਿਤਾ ਪਰਮੇਸ਼ਵਰ ਦਿਆਲੂ ਹੈ।

37“ਕਿਸੇ ਦਾ ਨਿਆਂ ਨਾ ਕਰੋ ਅਤੇ ਤੁਹਾਡਾ ਵੀ ਨਿਆਂ ਨਾ ਕੀਤਾ ਜਾਵੇਗਾ। ਕਿਸੇ ਤੇ ਦੋਸ਼ ਨਾ ਲਾਓ, ਤੁਹਾਡੇ ਤੇ ਵੀ ਦੋਸ਼ ਨਹੀਂ ਲਾਇਆ ਜਾਵੇਗਾ। ਮਾਫ਼ ਕਰੋ ਤਾਂ ਤੁਹਾਨੂੰ ਵੀ ਮਾਫ਼ ਕੀਤਾ ਜਾਵੇਗਾ।

38ਦਿਓ ਤਾਂ ਫੇਰ ਤੁਹਾਨੂੰ ਵੀ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਅਤੇ ਹਿਲਾ-ਹਿਲਾ ਕੇ ਬਾਹਰ ਡੁੱਲਦਾ ਹੋਇਆ ਤੁਹਾਡੀ ਝੋਲੀ ਵਿੱਚ ਦਿੱਤਾ ਜਾਵੇਗਾ। ਕਿਉਂਕਿ ਜਿਸ ਮਾਪ ਨਾਲ ਤੁਸੀਂ ਮਾਪਦੇ ਹੋ, ਉਸੇ ਨਾਲ ਤੁਹਾਡੇ ਲਈ ਵੀ ਮਾਪਿਆ ਜਾਵੇਗਾ।”

39ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਦੱਸਿਆ, “ਕੀ ਇੱਕ ਅੰਨ੍ਹਾ ਦੂਸਰੇ ਅੰਨ੍ਹੇ ਨੂੰ ਰਸਤਾ ਵਿਖਾ ਸਕਦਾ ਹੈ? ਕੀ ਉਹ ਦੋਵੇਂ ਟੋਏ ਵਿੱਚ ਨਹੀਂ ਡਿੱਗ ਪੈਣਗੇ?

40ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ, ਪਰ ਹਰ ਕੋਈ ਜਿਸ ਨੇ ਸਿੱਖਿਆ ਪੂਰੀ ਕਰ ਲਈ ਹੈ ਉਹ ਆਪਣੇ ਗੁਰੂ ਵਰਗਾ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.