37“ਕਿਸੇ ਦਾ ਨਿਆਂ ਨਾ ਕਰੋ ਅਤੇ ਤੁਹਾਡਾ ਵੀ ਨਿਆਂ ਨਾ ਕੀਤਾ ਜਾਵੇਗਾ। ਕਿਸੇ ਤੇ ਦੋਸ਼ ਨਾ ਲਾਓ, ਤੁਹਾਡੇ ਤੇ ਵੀ ਦੋਸ਼ ਨਹੀਂ ਲਾਇਆ ਜਾਵੇਗਾ। ਮਾਫ਼ ਕਰੋ ਤਾਂ ਤੁਹਾਨੂੰ ਵੀ ਮਾਫ਼ ਕੀਤਾ ਜਾਵੇਗਾ।
38ਦਿਓ ਤਾਂ ਫੇਰ ਤੁਹਾਨੂੰ ਵੀ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਅਤੇ ਹਿਲਾ-ਹਿਲਾ ਕੇ ਬਾਹਰ ਡੁੱਲਦਾ ਹੋਇਆ ਤੁਹਾਡੀ ਝੋਲੀ ਵਿੱਚ ਦਿੱਤਾ ਜਾਵੇਗਾ। ਕਿਉਂਕਿ ਜਿਸ ਮਾਪ ਨਾਲ ਤੁਸੀਂ ਮਾਪਦੇ ਹੋ, ਉਸੇ ਨਾਲ ਤੁਹਾਡੇ ਲਈ ਵੀ ਮਾਪਿਆ ਜਾਵੇਗਾ।”
39ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਦੱਸਿਆ, “ਕੀ ਇੱਕ ਅੰਨ੍ਹਾ ਦੂਸਰੇ ਅੰਨ੍ਹੇ ਨੂੰ ਰਸਤਾ ਵਿਖਾ ਸਕਦਾ ਹੈ? ਕੀ ਉਹ ਦੋਵੇਂ ਟੋਏ ਵਿੱਚ ਨਹੀਂ ਡਿੱਗ ਪੈਣਗੇ?
40ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ, ਪਰ ਹਰ ਕੋਈ ਜਿਸ ਨੇ ਸਿੱਖਿਆ ਪੂਰੀ ਕਰ ਲਈ ਹੈ ਉਹ ਆਪਣੇ ਗੁਰੂ ਵਰਗਾ ਹੋਵੇਗਾ।
41“ਤੂੰ ਕਿਉਂ ਆਪਣੇ ਭਰਾ ਦੀ ਅੱਖ ਦੇ ਕੱਖ ਵੱਲ ਤਾਂ ਵੇਖਦਾ ਹੈ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ, ਉਸ ਵੱਲ ਧਿਆਨ ਨਹੀਂ ਦਿੰਦਾ?