2ਇਹ ਵੇਖ ਕੇ ਕੁਝ ਫ਼ਰੀਸੀਆਂ ਨੇ ਪੁੱਛਿਆ, “ਤੁਸੀਂ ਸਬਤ ਉੱਤੇ ਇਹ ਕੰਮ ਕਿਉਂ ਕਰ ਰਹੇ ਹੋ, ਜੋ ਬਿਵਸਥਾ ਅਨੁਸਾਰ ਮਨ੍ਹਾ ਹੈ?”
3ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਕੀ ਤੁਸੀਂ ਪਵਿੱਤਰ ਸ਼ਾਸਤਰ ਵਿੱਚ ਕਦੇ ਨਹੀਂ ਪੜ੍ਹਿਆ ਕਿ ਦਾਵੀਦ ਨੇ ਕੀ ਕੀਤਾ ਸੀ ਜਦੋਂ ਉਹ ਅਤੇ ਉਸ ਦੇ ਸਾਥੀ ਭੁੱਖੇ ਸਨ?
4ਦਾਵੀਦ ਨੇ ਪਰਮੇਸ਼ਵਰ ਦੇ ਭਵਨ ਵਿੱਚ ਜਾ ਕੇ ਚੜ੍ਹਾਵੇ ਦੀਆਂ ਰੋਟੀਆਂ ਲੈ ਕੇ ਖਾਧੀਆਂ, ਜਿਸ ਦਾ ਖਾਣਾ ਜਾਜਕਾਂ ਦੇ ਇਲਾਵਾ ਕਿਸੇ ਹੋਰ ਲਈ ਨਿਯਮ ਵਿਰੁੱਧ ਸੀ? ਇਹੀ ਰੋਟੀ ਉਹਨਾਂ ਨੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ।”
5ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਮਾਲਕ ਹੈ।”
6ਇੱਕ ਹੋਰ ਸਬਤ ਦੇ ਦਿਨ, ਯਿਸ਼ੂ ਪ੍ਰਾਰਥਨਾ ਸਥਾਨ ਵਿੱਚ ਗਏ ਅਤੇ ਸਿੱਖਿਆ ਦੇਣ ਲੱਗੇ। ਉੱਥੇ ਇੱਕ ਵਿਅਕਤੀ ਸੀ ਜਿਸ ਦਾ ਸੱਜਾ ਹੱਥ ਸੁੱਕਿਆ ਹੋਇਆ ਸੀ।