40ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ, ਪਰ ਹਰ ਕੋਈ ਜਿਸ ਨੇ ਸਿੱਖਿਆ ਪੂਰੀ ਕਰ ਲਈ ਹੈ ਉਹ ਆਪਣੇ ਗੁਰੂ ਵਰਗਾ ਹੋਵੇਗਾ।
41“ਤੂੰ ਕਿਉਂ ਆਪਣੇ ਭਰਾ ਦੀ ਅੱਖ ਦੇ ਕੱਖ ਵੱਲ ਤਾਂ ਵੇਖਦਾ ਹੈ ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ, ਉਸ ਵੱਲ ਧਿਆਨ ਨਹੀਂ ਦਿੰਦਾ?
42ਤੂੰ ਆਪਣੇ ਭਰਾ ਨੂੰ ਇਹ ਕਿਵੇਂ ਆਖ ਸਕਦਾ ਹੈ, ‘ਕਿ ਲਿਆ ਮੈਂ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ,’ ਜਦਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ ਤੂੰ ਦੇਖ ਨਹੀਂ ਪਾਉਂਦਾ? ਹੇ ਪਖੰਡੀ, ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਫਿਰ ਤੂੰ ਸਾਫ਼ ਤਰੀਕੇ ਨਾਲ ਦੇਖ ਕੇ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ ਕੱਢ ਸਕੇਂਗਾ।
43“ਕੋਈ ਵੀ ਚੰਗਾ ਰੁੱਖ ਮਾੜਾ ਫ਼ਲ ਨਹੀਂ ਦਿੰਦਾ ਅਤੇ ਨਾ ਹੀ ਮਾੜਾ ਰੁੱਖ ਚੰਗਾ ਫ਼ਲ ਦਿੰਦਾ ਹੈ।
44ਹਰ ਰੁੱਖ ਆਪਣੇ ਫ਼ਲਾਂ ਦੁਆਰਾ ਪਛਾਣਿਆ ਜਾਂਦਾ ਹੈ। ਲੋਕ ਕੰਡਿਆਂ ਦੇ ਰੁੱਖਾਂ ਤੋਂ ਹੰਜ਼ੀਰ ਜਾਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਇਕੱਠਾ ਨਹੀਂ ਕਰਦੇ।