43“ਕੋਈ ਵੀ ਚੰਗਾ ਰੁੱਖ ਮਾੜਾ ਫ਼ਲ ਨਹੀਂ ਦਿੰਦਾ ਅਤੇ ਨਾ ਹੀ ਮਾੜਾ ਰੁੱਖ ਚੰਗਾ ਫ਼ਲ ਦਿੰਦਾ ਹੈ।
44ਹਰ ਰੁੱਖ ਆਪਣੇ ਫ਼ਲਾਂ ਦੁਆਰਾ ਪਛਾਣਿਆ ਜਾਂਦਾ ਹੈ। ਲੋਕ ਕੰਡਿਆਂ ਦੇ ਰੁੱਖਾਂ ਤੋਂ ਹੰਜ਼ੀਰ ਜਾਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਇਕੱਠਾ ਨਹੀਂ ਕਰਦੇ।
45ਅਤੇ ਇੱਕ ਚੰਗਾ ਵਿਅਕਤੀ ਆਪਣੇ ਮਨ ਦੇ ਖ਼ਜ਼ਾਨੇ ਵਿੱਚੋਂ ਚੰਗੀਆਂ ਗੱਲਾਂ ਕੱਢਦਾ ਹੈ, ਅਤੇ ਇੱਕ ਬੁਰਾ ਵਿਅਕਤੀ ਆਪਣੇ ਮਨ ਦੇ ਬੁਰੇ ਖ਼ਜ਼ਾਨੇ ਵਿੱਚੋਂ ਬੁਰੀਆ ਗੱਲਾਂ ਕੱਢਦਾ ਹੈ; ਕਿਉਂਕਿ ਜੋ ਮਨ ਵਿੱਚ ਭਰਿਆ ਹੁੰਦਾ ਹੈ ਉਹ ਹੀ ਮੂੰਹ ਵਿੱਚੋਂ ਬਾਹਰ ਨਿਕਲਦਾ ਹੈ।
46“ਜਦੋਂ ਤੁਸੀਂ ਮੇਰੇ ਹੁਕਮਾਂਂ ਦੀ ਪਾਲਣਾ ਨਹੀਂ ਕਰਦੇ ਤਾਂ ਤੁਸੀਂ ਮੈਨੂੰ, ‘ਪ੍ਰਭੂ, ਪ੍ਰਭੂ,’ ਕਿਉਂ ਕਹਿੰਦੇ ਹੋ?
47ਜਿਵੇਂ ਕਿ ਹਰ ਕੋਈ ਜੋ ਮੇਰੇ ਕੋਲ ਆਉਂਦਾ ਹੈ ਅਤੇ ਮੇਰੇ ਸ਼ਬਦਾਂ ਨੂੰ ਸੁਣਦਾ ਹੈ ਅਤੇ ਉਹਨਾਂ ਤੇ ਅਮਲ ਕਰਦਾ ਹੈ, ਮੈਂ ਤੁਹਾਨੂੰ ਦਿਖਾਵਾਂਗਾ ਕਿ ਉਹ ਕਿਸ ਤਰ੍ਹਾਂ ਦੇ ਹਨ: