ਲੂਕਸ 6

ਤਾਂ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਨੂੰ ਇਹ ਦੱਸੋ, ਸਬਤ ਦੇ ਦਿਨ ਕੀ ਕਰਨਾ ਸਹੀ ਹੈ? ਭਲਿਆਈ ਜਾਂ ਬੁਰਾਈ? ਜਾਨ ਬਚਾਉਣਾ ਜਾਂ ਨਾਸ ਕਰਨਾ?”

Luke 6:9 (UKJV) Then said Jesus unto them, I will ask you one thing; Is it lawful on the sabbath days to do good, or to do evil? to save life, or to destroy it?

7ਕੁਝ ਫ਼ਰੀਸੀ ਅਤੇ ਸ਼ਾਸਤਰੀ ਇਸ ਮੌਕੇ ਦੀ ਉਡੀਕ ਵਿੱਚ ਸਨ ਕਿ ਯਿਸ਼ੂ ਸਬਤ ਦੇ ਦਿਨ ਇਸ ਵਿਅਕਤੀ ਨੂੰ ਚੰਗਾ ਕਰਨ ਅਤੇ ਉਹ ਉਹਨਾਂ ਤੇ ਇਲਜ਼ਾਮ ਲਾ ਸਕਣ।

8ਯਿਸ਼ੂ ਜਾਣਦੇ ਸੀ ਕਿ ਉਹ ਕੀ ਸੋਚ ਰਹੇ ਹਨ। ਉਹਨਾਂ ਨੇ ਉਸ ਸੁੱਕੇ ਹੱਥ ਵਾਲੇ ਆਦਮੀ ਨੂੰ ਕਿਹਾ, “ਉੱਠ! ਸਾਰਿਆਂ ਦੇ ਸਾਹਮਣੇ ਖੜ੍ਹਾ ਹੋ ਜਾ।” ਉਹ ਉੱਠਿਆ ਅਤੇ ਉੱਥੇ ਖੜ੍ਹਾ ਹੋ ਗਿਆ।

9ਤਾਂ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਨੂੰ ਇਹ ਦੱਸੋ, ਸਬਤ ਦੇ ਦਿਨ ਕੀ ਕਰਨਾ ਸਹੀ ਹੈ? ਭਲਿਆਈ ਜਾਂ ਬੁਰਾਈ? ਜਾਨ ਬਚਾਉਣਾ ਜਾਂ ਨਾਸ ਕਰਨਾ?”

10ਉਹਨਾਂ ਸਾਰਿਆਂ ਵੱਲ ਵੇਖਦਿਆਂ, ਯਿਸ਼ੂ ਨੇ ਉਸ ਵਿਅਕਤੀ ਨੂੰ ਹੁਕਮ ਦਿੱਤਾ, “ਆਪਣਾ ਹੱਥ ਵਧਾ!” ਉਸ ਨੇ ਉਵੇਂ ਹੀ ਕੀਤਾ ਅਤੇ ਉਸ ਦਾ ਹੱਥ ਚੰਗਾ ਹੋ ਗਿਆ ਸੀ।

11ਇਹ ਵੇਖ ਕੇ ਫ਼ਰੀਸੀ ਅਤੇ ਸ਼ਾਸਤਰੀ ਗੁੱਸੇ ਨਾਲ ਭੜਕ ਗਏ। ਉਹ ਆਪਸ ਵਿੱਚ ਵਿਚਾਰ ਕਰਨ ਲੱਗੇ ਕਿ ਯਿਸ਼ੂ ਨਾਲ ਕੀ ਕਰਨਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.