8ਮੈਂ ਵੀ ਇੱਕ ਅਜਿਹਾ ਆਦਮੀ ਹਾਂ ਜੋ ਵੱਡੇ ਅਧਿਕਾਰੀਆਂ ਦੇ ਅਧਿਕਾਰ ਹੇਠਾਂ ਹਾਂ ਅਤੇ ਸਿਪਾਹੀ ਮੇਰੇ ਅਧੀਨ ਹਨ। ਮੈਂ ਜਿਸ ਨੂੰ ਹੁਕਮ ਦਿੰਦਾ ਹਾਂ, ‘ਜਾ,’ ਅਤੇ ਉਹ ਚਲਾ ਜਾਂਦਾ ਹੈ। ਮੈਂ ਜਿਸ ਨੂੰ ਹੁਕਮ ਦਿੰਦਾ ਹਾਂ, ‘ਇਧਰ ਆ!’ ਅਤੇ ਉਹ ਆ ਜਾਂਦਾ ਹੈ ਅਤੇ ਮੈਂ ਆਪਣੇ ਨੌਕਰ ਨੂੰ ਕਹਿੰਦਾ ਹਾਂ, ‘ਇਹ ਕਰ!’ ਤਾਂ ਉਹ ਉਹੀ ਕਰਦਾ ਹੈ।”
9ਤਦ ਯਿਸ਼ੂ ਇਹ ਸੁਣ ਕੇ ਹੈਰਾਨ ਹੋ ਗਏ ਅਤੇ ਉਹਨਾਂ ਨੇ ਮੁੜ ਕੇ ਪਿੱਛੇ ਆਉਂਦੀ ਭੀੜ ਨੂੰ ਕਿਹਾ, “ਮੈਂ ਤੁਹਾਨੂੰ ਕਹਿੰਦਾ ਹਾਂ, ਮੈਂ ਇਸਰਾਏਲ ਵਿੱਚ ਵੀ ਅਜਿਹਾ ਪੱਕਾ ਵਿਸ਼ਵਾਸ ਨਹੀਂ ਵੇਖਿਆ!”
10ਜਿਨ੍ਹਾਂ ਨੂੰ ਸੂਬੇਦਾਰ ਨੇ ਯਿਸ਼ੂ ਕੋਲ ਭੇਜਿਆ ਸੀ, ਜਦੋਂ ਉਹ ਵਾਪਸ ਘਰ ਗਏ ਤਾਂ ਉਹਨਾਂ ਨੇ ਵੇਖਿਆ ਕਿ ਨੌਕਰ ਪੂਰੀ ਤਰ੍ਹਾਂ ਚੰਗਾ ਹੋ ਗਿਆ ਸੀ।
11ਇਸ ਤੋਂ ਤੁਰੰਤ ਬਾਅਦ ਯਿਸ਼ੂ ਆਪਣੇ ਚੇਲਿਆਂ ਨਾਲ ਨਾਇਨ ਨਾਮ ਦੇ ਇੱਕ ਪਿੰਡ ਵਿੱਚ ਗਏ ਅਤੇ ਇੱਕ ਵੱਡੀ ਭੀੜ ਉਹਨਾਂ ਦੇ ਨਾਲ ਗਈ।
12ਜਿਵੇਂ ਹੀ ਉਹ ਉਸ ਪਿੰਡ ਦੇ ਗੇਟ ਦੇ ਨੇੜੇ ਪਹੁੰਚੇ, ਤਾਂ ਵੇਖੋ ਲੋਕ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ। ਉਹ ਜਵਾਨ ਜਿਹੜਾ ਮਰ ਗਿਆ ਸੀ, ਜੋ ਆਪਣੀ ਵਿਧਵਾ ਮਾਂ ਦਾ ਇੱਕਲੌਤਾ ਪੁੱਤਰ ਸੀ ਅਤੇ ਪਿੰਡ ਦੀ ਇੱਕ ਵੱਡੀ ਭੀੜ ਉਸ ਦੇ ਨਾਲ ਸੀ।