10ਜਿਨ੍ਹਾਂ ਨੂੰ ਸੂਬੇਦਾਰ ਨੇ ਯਿਸ਼ੂ ਕੋਲ ਭੇਜਿਆ ਸੀ, ਜਦੋਂ ਉਹ ਵਾਪਸ ਘਰ ਗਏ ਤਾਂ ਉਹਨਾਂ ਨੇ ਵੇਖਿਆ ਕਿ ਨੌਕਰ ਪੂਰੀ ਤਰ੍ਹਾਂ ਚੰਗਾ ਹੋ ਗਿਆ ਸੀ।
11ਇਸ ਤੋਂ ਤੁਰੰਤ ਬਾਅਦ ਯਿਸ਼ੂ ਆਪਣੇ ਚੇਲਿਆਂ ਨਾਲ ਨਾਇਨ ਨਾਮ ਦੇ ਇੱਕ ਪਿੰਡ ਵਿੱਚ ਗਏ ਅਤੇ ਇੱਕ ਵੱਡੀ ਭੀੜ ਉਹਨਾਂ ਦੇ ਨਾਲ ਗਈ।
12ਜਿਵੇਂ ਹੀ ਉਹ ਉਸ ਪਿੰਡ ਦੇ ਗੇਟ ਦੇ ਨੇੜੇ ਪਹੁੰਚੇ, ਤਾਂ ਵੇਖੋ ਲੋਕ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ। ਉਹ ਜਵਾਨ ਜਿਹੜਾ ਮਰ ਗਿਆ ਸੀ, ਜੋ ਆਪਣੀ ਵਿਧਵਾ ਮਾਂ ਦਾ ਇੱਕਲੌਤਾ ਪੁੱਤਰ ਸੀ ਅਤੇ ਪਿੰਡ ਦੀ ਇੱਕ ਵੱਡੀ ਭੀੜ ਉਸ ਦੇ ਨਾਲ ਸੀ।
13ਉਸ ਨੂੰ ਵੇਖ ਕੇ ਯਿਸ਼ੂ ਦਾ ਦਿਲ ਤਰਸ ਨਾਲ ਭਰ ਗਿਆ। ਉਸ ਨੇ ਉਸ ਨੂੰ ਕਿਹਾ, “ਨਾ ਰੋ!”
14ਫਿਰ ਉਸ ਨੇ ਜਾ ਕੇ ਅਰਥੀ ਨੂੰ ਛੂਹਿਆ। ਇਹ ਦੇਖ ਕੇ, ਜਿਨ੍ਹਾਂ ਆਦਮੀਆਂ ਨੇ ਉਸ ਨੂੰ ਚੁੱਕਿਆ ਸੀ ਉਹ ਰੁਕ ਗਏ। ਤਦ ਯਿਸ਼ੂ ਨੇ ਕਿਹਾ, “ਹੇ ਜਵਾਨ! ਮੈਂ ਤੈਨੂੰ ਕਹਿੰਦਾ ਹਾਂ, ਉੱਠ ਖੜ੍ਹਾ ਹੋ!”