12ਜਿਵੇਂ ਹੀ ਉਹ ਉਸ ਪਿੰਡ ਦੇ ਗੇਟ ਦੇ ਨੇੜੇ ਪਹੁੰਚੇ, ਤਾਂ ਵੇਖੋ ਲੋਕ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ। ਉਹ ਜਵਾਨ ਜਿਹੜਾ ਮਰ ਗਿਆ ਸੀ, ਜੋ ਆਪਣੀ ਵਿਧਵਾ ਮਾਂ ਦਾ ਇੱਕਲੌਤਾ ਪੁੱਤਰ ਸੀ ਅਤੇ ਪਿੰਡ ਦੀ ਇੱਕ ਵੱਡੀ ਭੀੜ ਉਸ ਦੇ ਨਾਲ ਸੀ।
13ਉਸ ਨੂੰ ਵੇਖ ਕੇ ਯਿਸ਼ੂ ਦਾ ਦਿਲ ਤਰਸ ਨਾਲ ਭਰ ਗਿਆ। ਉਸ ਨੇ ਉਸ ਨੂੰ ਕਿਹਾ, “ਨਾ ਰੋ!”
14ਫਿਰ ਉਸ ਨੇ ਜਾ ਕੇ ਅਰਥੀ ਨੂੰ ਛੂਹਿਆ। ਇਹ ਦੇਖ ਕੇ, ਜਿਨ੍ਹਾਂ ਆਦਮੀਆਂ ਨੇ ਉਸ ਨੂੰ ਚੁੱਕਿਆ ਸੀ ਉਹ ਰੁਕ ਗਏ। ਤਦ ਯਿਸ਼ੂ ਨੇ ਕਿਹਾ, “ਹੇ ਜਵਾਨ! ਮੈਂ ਤੈਨੂੰ ਕਹਿੰਦਾ ਹਾਂ, ਉੱਠ ਖੜ੍ਹਾ ਹੋ!”
15ਉਹ ਮੁਰਦਾ ਆਦਮੀ ਉੱਠ ਕੇ ਬੈਠ ਗਿਆ ਅਤੇ ਗੱਲਾਂ ਕਰਨ ਲੱਗ ਪਿਆ। ਯਿਸ਼ੂ ਨੇ ਉਸ ਨੌਜਵਾਨ ਨੂੰ ਉਸ ਦੀ ਮਾਂ ਦੇ ਹਵਾਲੇ ਕਰ ਦਿੱਤਾ।
16ਉਹ ਸਾਰੇ ਡਰ ਗਏ ਅਤੇ ਪਰਮੇਸ਼ਵਰ ਦੀ ਵਡਿਆਈ ਕਰਨ ਲੱਗੇ। ਉਹ ਕਹਿਣ ਲੱਗੇ, “ਸਾਡੇ ਵਿਚਕਾਰ ਇੱਕ ਮਹਾਨ ਨਬੀ ਪ੍ਰਗਟ ਹੋਇਆ ਹੈ। ਪਰਮੇਸ਼ਵਰ ਆਪਣੇ ਲੋਕਾਂ ਨੂੰ ਬਚਾਉਣ ਆਏ ਹਨ।”