ਲੂਕਸ 7

ਉਹ ਸਾਰੇ ਡਰ ਗਏ ਅਤੇ ਪਰਮੇਸ਼ਵਰ ਦੀ ਵਡਿਆਈ ਕਰਨ ਲੱਗੇ। ਉਹ ਕਹਿਣ ਲੱਗੇ, “ਸਾਡੇ ਵਿਚਕਾਰ ਇੱਕ ਮਹਾਨ ਨਬੀ ਪ੍ਰਗਟ ਹੋਇਆ ਹੈ। ਪਰਮੇਸ਼ਵਰ ਆਪਣੇ ਲੋਕਾਂ ਨੂੰ ਬਚਾਉਣ ਆਏ ਹਨ।”

Luke 7:16 (UKJV) And there came a fear on all: and they glorified God, saying, That a great prophet has risen up among us; and, That God has visited his people.

14ਫਿਰ ਉਸ ਨੇ ਜਾ ਕੇ ਅਰਥੀ ਨੂੰ ਛੂਹਿਆ। ਇਹ ਦੇਖ ਕੇ, ਜਿਨ੍ਹਾਂ ਆਦਮੀਆਂ ਨੇ ਉਸ ਨੂੰ ਚੁੱਕਿਆ ਸੀ ਉਹ ਰੁਕ ਗਏ। ਤਦ ਯਿਸ਼ੂ ਨੇ ਕਿਹਾ, “ਹੇ ਜਵਾਨ! ਮੈਂ ਤੈਨੂੰ ਕਹਿੰਦਾ ਹਾਂ, ਉੱਠ ਖੜ੍ਹਾ ਹੋ!”

15ਉਹ ਮੁਰਦਾ ਆਦਮੀ ਉੱਠ ਕੇ ਬੈਠ ਗਿਆ ਅਤੇ ਗੱਲਾਂ ਕਰਨ ਲੱਗ ਪਿਆ। ਯਿਸ਼ੂ ਨੇ ਉਸ ਨੌਜਵਾਨ ਨੂੰ ਉਸ ਦੀ ਮਾਂ ਦੇ ਹਵਾਲੇ ਕਰ ਦਿੱਤਾ।

16ਉਹ ਸਾਰੇ ਡਰ ਗਏ ਅਤੇ ਪਰਮੇਸ਼ਵਰ ਦੀ ਵਡਿਆਈ ਕਰਨ ਲੱਗੇ। ਉਹ ਕਹਿਣ ਲੱਗੇ, “ਸਾਡੇ ਵਿਚਕਾਰ ਇੱਕ ਮਹਾਨ ਨਬੀ ਪ੍ਰਗਟ ਹੋਇਆ ਹੈ। ਪਰਮੇਸ਼ਵਰ ਆਪਣੇ ਲੋਕਾਂ ਨੂੰ ਬਚਾਉਣ ਆਏ ਹਨ।”

17ਯਿਸ਼ੂ ਬਾਰੇ ਇਹ ਖ਼ਬਰ ਸਾਰੇ ਯਹੂਦਿਯਾ ਦੇਸ਼ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਫੈਲ ਗਈ।

18ਯੋਹਨ ਦੇ ਚੇਲਿਆਂ ਨੇ ਉਸ ਨੂੰ ਉਹ ਸਾਰੀਆਂ ਚੀਜ਼ਾਂ ਬਾਰੇ ਦੱਸਿਆ ਜੋ ਯਿਸ਼ੂ ਕਰ ਰਹੇ ਸਨ। ਇਸ ਲਈ ਯੋਹਨ ਨੇ ਆਪਣੇ ਦੋ ਚੇਲਿਆਂ ਨੂੰ ਬੁਲਾਇਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.