ਲੂਕਸ 7

ਯੋਹਨ ਦੇ ਚੇਲਿਆਂ ਨੇ ਉਸ ਨੂੰ ਉਹ ਸਾਰੀਆਂ ਚੀਜ਼ਾਂ ਬਾਰੇ ਦੱਸਿਆ ਜੋ ਯਿਸ਼ੂ ਕਰ ਰਹੇ ਸਨ। ਇਸ ਲਈ ਯੋਹਨ ਨੇ ਆਪਣੇ ਦੋ ਚੇਲਿਆਂ ਨੂੰ ਬੁਲਾਇਆ,

Luke 7:18 (UKJV) And the disciples of John showed him of all these things.

16ਉਹ ਸਾਰੇ ਡਰ ਗਏ ਅਤੇ ਪਰਮੇਸ਼ਵਰ ਦੀ ਵਡਿਆਈ ਕਰਨ ਲੱਗੇ। ਉਹ ਕਹਿਣ ਲੱਗੇ, “ਸਾਡੇ ਵਿਚਕਾਰ ਇੱਕ ਮਹਾਨ ਨਬੀ ਪ੍ਰਗਟ ਹੋਇਆ ਹੈ। ਪਰਮੇਸ਼ਵਰ ਆਪਣੇ ਲੋਕਾਂ ਨੂੰ ਬਚਾਉਣ ਆਏ ਹਨ।”

17ਯਿਸ਼ੂ ਬਾਰੇ ਇਹ ਖ਼ਬਰ ਸਾਰੇ ਯਹੂਦਿਯਾ ਦੇਸ਼ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਫੈਲ ਗਈ।

18ਯੋਹਨ ਦੇ ਚੇਲਿਆਂ ਨੇ ਉਸ ਨੂੰ ਉਹ ਸਾਰੀਆਂ ਚੀਜ਼ਾਂ ਬਾਰੇ ਦੱਸਿਆ ਜੋ ਯਿਸ਼ੂ ਕਰ ਰਹੇ ਸਨ। ਇਸ ਲਈ ਯੋਹਨ ਨੇ ਆਪਣੇ ਦੋ ਚੇਲਿਆਂ ਨੂੰ ਬੁਲਾਇਆ,

19ਉਸ ਨੇ ਉਹਨਾਂ ਨੂੰ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ, “ਕਿ ਤੁਸੀਂ ਉਹ ਹੀ ਹੋ ਜਿਹੜਾ ਆਉਣ ਵਾਲਾ ਸੀ, ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?”

20ਯੋਹਨ ਦੇ ਦੋ ਚੇਲਿਆਂ ਨੇ ਯਿਸ਼ੂ ਕੋਲ ਜਾ ਕੇ ਕਿਹਾ, “ਯੋਹਨ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ, ‘ਕਿ ਤੁਸੀਂ ਉਹ ਹੀ ਹੋ ਜਿਹੜਾ ਆਉਣ ਵਾਲਾ ਸੀ, ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.