17ਯਿਸ਼ੂ ਬਾਰੇ ਇਹ ਖ਼ਬਰ ਸਾਰੇ ਯਹੂਦਿਯਾ ਦੇਸ਼ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਫੈਲ ਗਈ।
18ਯੋਹਨ ਦੇ ਚੇਲਿਆਂ ਨੇ ਉਸ ਨੂੰ ਉਹ ਸਾਰੀਆਂ ਚੀਜ਼ਾਂ ਬਾਰੇ ਦੱਸਿਆ ਜੋ ਯਿਸ਼ੂ ਕਰ ਰਹੇ ਸਨ। ਇਸ ਲਈ ਯੋਹਨ ਨੇ ਆਪਣੇ ਦੋ ਚੇਲਿਆਂ ਨੂੰ ਬੁਲਾਇਆ,
19ਉਸ ਨੇ ਉਹਨਾਂ ਨੂੰ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ, “ਕਿ ਤੁਸੀਂ ਉਹ ਹੀ ਹੋ ਜਿਹੜਾ ਆਉਣ ਵਾਲਾ ਸੀ, ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?”
20ਯੋਹਨ ਦੇ ਦੋ ਚੇਲਿਆਂ ਨੇ ਯਿਸ਼ੂ ਕੋਲ ਜਾ ਕੇ ਕਿਹਾ, “ਯੋਹਨ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ, ‘ਕਿ ਤੁਸੀਂ ਉਹ ਹੀ ਹੋ ਜਿਹੜਾ ਆਉਣ ਵਾਲਾ ਸੀ, ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?’ ”
21ਉਸੇ ਵੇਲੇ ਯਿਸ਼ੂ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰ ਰਹੇ ਸਨ, ਜਿਹੜੇ ਬਿਮਾਰ, ਰੋਗੀ ਅਤੇ ਦੁਸ਼ਟ ਆਤਮਾ ਦੇ ਸਤਾਏ ਹੋਏ ਸਨ। ਉਸ ਨੇ ਬਹੁਤ ਸਾਰੇ ਅੰਨ੍ਹੇ ਲੋਕਾਂ ਦੀਆਂ ਅੱਖਾਂ ਨੂੰ ਸੁਜਾਖਾ ਕੀਤਾ।