ਲੂਕਸ 7

ਉਸੇ ਵੇਲੇ ਯਿਸ਼ੂ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰ ਰਹੇ ਸਨ, ਜਿਹੜੇ ਬਿਮਾਰ, ਰੋਗੀ ਅਤੇ ਦੁਸ਼ਟ ਆਤਮਾ ਦੇ ਸਤਾਏ ਹੋਏ ਸਨ। ਉਸ ਨੇ ਬਹੁਤ ਸਾਰੇ ਅੰਨ੍ਹੇ ਲੋਕਾਂ ਦੀਆਂ ਅੱਖਾਂ ਨੂੰ ਸੁਜਾਖਾ ਕੀਤਾ।

Luke 7:21 (UKJV) And in that same hour he cured many of their infirmities and plagues, and of evil spirits; and unto many that were blind he gave sight.

19ਉਸ ਨੇ ਉਹਨਾਂ ਨੂੰ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ, “ਕਿ ਤੁਸੀਂ ਉਹ ਹੀ ਹੋ ਜਿਹੜਾ ਆਉਣ ਵਾਲਾ ਸੀ, ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?”

20ਯੋਹਨ ਦੇ ਦੋ ਚੇਲਿਆਂ ਨੇ ਯਿਸ਼ੂ ਕੋਲ ਜਾ ਕੇ ਕਿਹਾ, “ਯੋਹਨ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ, ‘ਕਿ ਤੁਸੀਂ ਉਹ ਹੀ ਹੋ ਜਿਹੜਾ ਆਉਣ ਵਾਲਾ ਸੀ, ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?’ ”

21ਉਸੇ ਵੇਲੇ ਯਿਸ਼ੂ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰ ਰਹੇ ਸਨ, ਜਿਹੜੇ ਬਿਮਾਰ, ਰੋਗੀ ਅਤੇ ਦੁਸ਼ਟ ਆਤਮਾ ਦੇ ਸਤਾਏ ਹੋਏ ਸਨ। ਉਸ ਨੇ ਬਹੁਤ ਸਾਰੇ ਅੰਨ੍ਹੇ ਲੋਕਾਂ ਦੀਆਂ ਅੱਖਾਂ ਨੂੰ ਸੁਜਾਖਾ ਕੀਤਾ।

22ਫਿਰ ਯਿਸ਼ੂ ਨੇ ਯੋਹਨ ਦੇ ਚੇਲਿਆਂ ਨੂੰ ਕਿਹਾ, “ਵਾਪਸ ਜਾਓ ਅਤੇ ਜੋ ਕੁਝ ਤੁਸੀਂ ਸੁਣਿਆ ਅਤੇ ਵੇਖਿਆ ਹੈ ਜਾ ਕੇ ਯੋਹਨ ਨੂੰ ਇਹ ਸਭ ਦੀ ਖ਼ਬਰ ਦਿਓ: ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜ਼ਿੰਦਾ ਕੀਤੇ ਜਾਂਦੇ ਹਨ, ਅਤੇ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਇਆ ਜਾ ਰਿਹਾ ਹੈ।

23ਮੁਬਾਰਕ ਹੈ ਉਹ ਮਨੁੱਖ ਜਿਹੜਾ ਮੇਰੇ ਕਾਰਨ ਠੋਕਰ ਨਹੀਂ ਖਾਂਦਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.