ਲੂਕਸ 7

ਫਿਰ ਯਿਸ਼ੂ ਨੇ ਯੋਹਨ ਦੇ ਚੇਲਿਆਂ ਨੂੰ ਕਿਹਾ, “ਵਾਪਸ ਜਾਓ ਅਤੇ ਜੋ ਕੁਝ ਤੁਸੀਂ ਸੁਣਿਆ ਅਤੇ ਵੇਖਿਆ ਹੈ ਜਾ ਕੇ ਯੋਹਨ ਨੂੰ ਇਹ ਸਭ ਦੀ ਖ਼ਬਰ ਦਿਓ: ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜ਼ਿੰਦਾ ਕੀਤੇ ਜਾਂਦੇ ਹਨ, ਅਤੇ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਇਆ ਜਾ ਰਿਹਾ ਹੈ।

Luke 7:22 (UKJV) Then Jesus answering said unto them, Go your way, and tell John what things all of you have seen and heard; how that the blind see, the lame walk, the lepers are cleansed, the deaf hear, the dead are raised, to the poor the gospel is preached.

20ਯੋਹਨ ਦੇ ਦੋ ਚੇਲਿਆਂ ਨੇ ਯਿਸ਼ੂ ਕੋਲ ਜਾ ਕੇ ਕਿਹਾ, “ਯੋਹਨ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ, ‘ਕਿ ਤੁਸੀਂ ਉਹ ਹੀ ਹੋ ਜਿਹੜਾ ਆਉਣ ਵਾਲਾ ਸੀ, ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?’ ”

21ਉਸੇ ਵੇਲੇ ਯਿਸ਼ੂ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰ ਰਹੇ ਸਨ, ਜਿਹੜੇ ਬਿਮਾਰ, ਰੋਗੀ ਅਤੇ ਦੁਸ਼ਟ ਆਤਮਾ ਦੇ ਸਤਾਏ ਹੋਏ ਸਨ। ਉਸ ਨੇ ਬਹੁਤ ਸਾਰੇ ਅੰਨ੍ਹੇ ਲੋਕਾਂ ਦੀਆਂ ਅੱਖਾਂ ਨੂੰ ਸੁਜਾਖਾ ਕੀਤਾ।

22ਫਿਰ ਯਿਸ਼ੂ ਨੇ ਯੋਹਨ ਦੇ ਚੇਲਿਆਂ ਨੂੰ ਕਿਹਾ, “ਵਾਪਸ ਜਾਓ ਅਤੇ ਜੋ ਕੁਝ ਤੁਸੀਂ ਸੁਣਿਆ ਅਤੇ ਵੇਖਿਆ ਹੈ ਜਾ ਕੇ ਯੋਹਨ ਨੂੰ ਇਹ ਸਭ ਦੀ ਖ਼ਬਰ ਦਿਓ: ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜ਼ਿੰਦਾ ਕੀਤੇ ਜਾਂਦੇ ਹਨ, ਅਤੇ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਇਆ ਜਾ ਰਿਹਾ ਹੈ।

23ਮੁਬਾਰਕ ਹੈ ਉਹ ਮਨੁੱਖ ਜਿਹੜਾ ਮੇਰੇ ਕਾਰਨ ਠੋਕਰ ਨਹੀਂ ਖਾਂਦਾ।”

24ਯੋਹਨ ਦੇ ਚੇਲਿਆਂ ਦੇ ਚਲੇ ਜਾਣ ਤੋਂ ਬਾਅਦ, ਯਿਸ਼ੂ ਯੋਹਨ ਦੇ ਬਾਰੇ ਲੋਕਾਂ ਨੂੰ ਕਹਿਣ ਲੱਗਾ, “ਤੁਸੀਂ ਉਜਾੜ ਵਿੱਚ ਕੀ ਦੇਖਣ ਲਈ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.