22ਫਿਰ ਯਿਸ਼ੂ ਨੇ ਯੋਹਨ ਦੇ ਚੇਲਿਆਂ ਨੂੰ ਕਿਹਾ, “ਵਾਪਸ ਜਾਓ ਅਤੇ ਜੋ ਕੁਝ ਤੁਸੀਂ ਸੁਣਿਆ ਅਤੇ ਵੇਖਿਆ ਹੈ ਜਾ ਕੇ ਯੋਹਨ ਨੂੰ ਇਹ ਸਭ ਦੀ ਖ਼ਬਰ ਦਿਓ: ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜ਼ਿੰਦਾ ਕੀਤੇ ਜਾਂਦੇ ਹਨ, ਅਤੇ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਇਆ ਜਾ ਰਿਹਾ ਹੈ।
23ਮੁਬਾਰਕ ਹੈ ਉਹ ਮਨੁੱਖ ਜਿਹੜਾ ਮੇਰੇ ਕਾਰਨ ਠੋਕਰ ਨਹੀਂ ਖਾਂਦਾ।”
24ਯੋਹਨ ਦੇ ਚੇਲਿਆਂ ਦੇ ਚਲੇ ਜਾਣ ਤੋਂ ਬਾਅਦ, ਯਿਸ਼ੂ ਯੋਹਨ ਦੇ ਬਾਰੇ ਲੋਕਾਂ ਨੂੰ ਕਹਿਣ ਲੱਗਾ, “ਤੁਸੀਂ ਉਜਾੜ ਵਿੱਚ ਕੀ ਦੇਖਣ ਲਈ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?
25ਅਗਰ ਨਹੀਂ, ਤਾਂ ਤੁਸੀਂ ਕੀ ਦੇਖਣ ਗਏ ਸੀ? ਕੀ ਇੱਕ ਮਨੁੱਖ ਜਿਸ ਨੇ ਵਧੀਆ ਕੱਪੜੇ ਪਹਿਨੇ ਹੋਏ ਸੀ? ਨਹੀਂ, ਜਿਹੜੇ ਮਹਿੰਗੇ ਕੱਪੜੇ ਪਹਿਨਦੇ ਅਤੇ ਐਸ਼ ਕਰਦੇ ਹਨ ਉਹ ਮਹਿਲਾਂ ਵਿੱਚ ਰਹਿੰਦੇ ਹਨ।
26ਪਰ ਤੁਸੀਂ ਬਾਹਰ ਕੀ ਦੇਖਣ ਗਏ ਸੀ? ਕੀ ਇੱਕ ਨਬੀ ਨੂੰ? ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਹ ਉਹ ਹੈ ਜੋ ਨਬੀ ਨਾਲੋਂ ਵੀ ਵੱਡਾ ਹੈ।