23ਮੁਬਾਰਕ ਹੈ ਉਹ ਮਨੁੱਖ ਜਿਹੜਾ ਮੇਰੇ ਕਾਰਨ ਠੋਕਰ ਨਹੀਂ ਖਾਂਦਾ।”
24ਯੋਹਨ ਦੇ ਚੇਲਿਆਂ ਦੇ ਚਲੇ ਜਾਣ ਤੋਂ ਬਾਅਦ, ਯਿਸ਼ੂ ਯੋਹਨ ਦੇ ਬਾਰੇ ਲੋਕਾਂ ਨੂੰ ਕਹਿਣ ਲੱਗਾ, “ਤੁਸੀਂ ਉਜਾੜ ਵਿੱਚ ਕੀ ਦੇਖਣ ਲਈ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?
25ਅਗਰ ਨਹੀਂ, ਤਾਂ ਤੁਸੀਂ ਕੀ ਦੇਖਣ ਗਏ ਸੀ? ਕੀ ਇੱਕ ਮਨੁੱਖ ਜਿਸ ਨੇ ਵਧੀਆ ਕੱਪੜੇ ਪਹਿਨੇ ਹੋਏ ਸੀ? ਨਹੀਂ, ਜਿਹੜੇ ਮਹਿੰਗੇ ਕੱਪੜੇ ਪਹਿਨਦੇ ਅਤੇ ਐਸ਼ ਕਰਦੇ ਹਨ ਉਹ ਮਹਿਲਾਂ ਵਿੱਚ ਰਹਿੰਦੇ ਹਨ।
26ਪਰ ਤੁਸੀਂ ਬਾਹਰ ਕੀ ਦੇਖਣ ਗਏ ਸੀ? ਕੀ ਇੱਕ ਨਬੀ ਨੂੰ? ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਹ ਉਹ ਹੈ ਜੋ ਨਬੀ ਨਾਲੋਂ ਵੀ ਵੱਡਾ ਹੈ।
27ਇਹ ਉਹੀ ਹੈ, ਜਿਸਦੇ ਬਾਰੇ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜੋ ਤੇਰੇ ਲਈ ਰਸਤਾ ਤਿਆਰ ਕਰੇਂਗਾ।’