ਲੂਕਸ 7

ਇਹ ਉਹੀ ਹੈ, ਜਿਸਦੇ ਬਾਰੇ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜੋ ਤੇਰੇ ਲਈ ਰਸਤਾ ਤਿਆਰ ਕਰੇਂਗਾ।’

Luke 7:27 (UKJV) This is he, of whom it is written, Behold, I send my messenger before your face, which shall prepare your way before you.

25ਅਗਰ ਨਹੀਂ, ਤਾਂ ਤੁਸੀਂ ਕੀ ਦੇਖਣ ਗਏ ਸੀ? ਕੀ ਇੱਕ ਮਨੁੱਖ ਜਿਸ ਨੇ ਵਧੀਆ ਕੱਪੜੇ ਪਹਿਨੇ ਹੋਏ ਸੀ? ਨਹੀਂ, ਜਿਹੜੇ ਮਹਿੰਗੇ ਕੱਪੜੇ ਪਹਿਨਦੇ ਅਤੇ ਐਸ਼ ਕਰਦੇ ਹਨ ਉਹ ਮਹਿਲਾਂ ਵਿੱਚ ਰਹਿੰਦੇ ਹਨ।

26ਪਰ ਤੁਸੀਂ ਬਾਹਰ ਕੀ ਦੇਖਣ ਗਏ ਸੀ? ਕੀ ਇੱਕ ਨਬੀ ਨੂੰ? ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਹ ਉਹ ਹੈ ਜੋ ਨਬੀ ਨਾਲੋਂ ਵੀ ਵੱਡਾ ਹੈ।

27ਇਹ ਉਹੀ ਹੈ, ਜਿਸਦੇ ਬਾਰੇ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜੋ ਤੇਰੇ ਲਈ ਰਸਤਾ ਤਿਆਰ ਕਰੇਂਗਾ।’

28“ਸੱਚਾਈ ਇਹ ਹੈ ਕਿ ਹੁਣ ਤੱਕ ਜਿੰਨ੍ਹੇ ਵੀ ਮਨੁੱਖ ਆਏ ਉਹਨਾਂ ਵਿੱਚੋਂ ਕੋਈ ਵੀ ਯੋਹਨ ਤੋਂ ਵੱਡਾ ਨਹੀਂ ਹੈ। ਫਿਰ ਵੀ, ਜਿਹੜਾ ਪਰਮੇਸ਼ਵਰ ਦੇ ਰਾਜ ਵਿੱਚ ਸਭ ਤੋਂ ਛੋਟਾ ਹੈ ਉਹ ਯੋਹਨ ਨਾਲੋਂ ਵੱਡਾ ਹੈ।”

29ਜਦੋਂ ਉਹਨਾਂ ਲੋਕਾਂ ਨੇ, ਇੱਥੋਂ ਤੱਕ ਕਿ ਚੁੰਗੀ ਲੈਣ ਵਾਲਿਆਂ ਨੇ ਵੀ ਯਿਸ਼ੂ ਦੇ ਬਚਨਾਂ ਨੂੰ ਸੁਣਿਆ, ਤਾਂ ਉਹਨਾਂ ਨੇ ਸਵੀਕਾਰ ਕੀਤਾ ਕਿ ਪਰਮੇਸ਼ਵਰ ਦਾ ਰਾਹ ਸਹੀ ਹੈ, ਕਿਉਂਕਿ ਉਹਨਾਂ ਨੇ ਯੋਹਨ ਦੁਆਰਾ ਬਪਤਿਸਮਾ ਲਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.