26ਪਰ ਤੁਸੀਂ ਬਾਹਰ ਕੀ ਦੇਖਣ ਗਏ ਸੀ? ਕੀ ਇੱਕ ਨਬੀ ਨੂੰ? ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਹ ਉਹ ਹੈ ਜੋ ਨਬੀ ਨਾਲੋਂ ਵੀ ਵੱਡਾ ਹੈ।
27ਇਹ ਉਹੀ ਹੈ, ਜਿਸਦੇ ਬਾਰੇ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜੋ ਤੇਰੇ ਲਈ ਰਸਤਾ ਤਿਆਰ ਕਰੇਂਗਾ।’
28“ਸੱਚਾਈ ਇਹ ਹੈ ਕਿ ਹੁਣ ਤੱਕ ਜਿੰਨ੍ਹੇ ਵੀ ਮਨੁੱਖ ਆਏ ਉਹਨਾਂ ਵਿੱਚੋਂ ਕੋਈ ਵੀ ਯੋਹਨ ਤੋਂ ਵੱਡਾ ਨਹੀਂ ਹੈ। ਫਿਰ ਵੀ, ਜਿਹੜਾ ਪਰਮੇਸ਼ਵਰ ਦੇ ਰਾਜ ਵਿੱਚ ਸਭ ਤੋਂ ਛੋਟਾ ਹੈ ਉਹ ਯੋਹਨ ਨਾਲੋਂ ਵੱਡਾ ਹੈ।”
29ਜਦੋਂ ਉਹਨਾਂ ਲੋਕਾਂ ਨੇ, ਇੱਥੋਂ ਤੱਕ ਕਿ ਚੁੰਗੀ ਲੈਣ ਵਾਲਿਆਂ ਨੇ ਵੀ ਯਿਸ਼ੂ ਦੇ ਬਚਨਾਂ ਨੂੰ ਸੁਣਿਆ, ਤਾਂ ਉਹਨਾਂ ਨੇ ਸਵੀਕਾਰ ਕੀਤਾ ਕਿ ਪਰਮੇਸ਼ਵਰ ਦਾ ਰਾਹ ਸਹੀ ਹੈ, ਕਿਉਂਕਿ ਉਹਨਾਂ ਨੇ ਯੋਹਨ ਦੁਆਰਾ ਬਪਤਿਸਮਾ ਲਿਆ ਸੀ।
30ਪਰ ਫ਼ਰੀਸੀਆਂ ਅਤੇ ਸ਼ਾਸਤਰੀਆਂ ਨੇ ਯੋਹਨ ਤੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ਵਰ ਦੀ ਯੋਜਨਾ ਨੂੰ ਰੱਦ ਕਰ ਦਿੱਤਾ।