ਲੂਕਸ 7

ਜਦੋਂ ਸੂਬੇਦਾਰ ਨੇ ਯਿਸ਼ੂ ਬਾਰੇ ਸੁਣਿਆ ਤਾਂ ਉਸ ਨੇ ਕੁਝ ਯਹੂਦੀ ਬਜ਼ੁਰਗਾਂ ਨੂੰ ਯਿਸ਼ੂ ਕੋਲ ਭੇਜਿਆ ਅਤੇ ਉਸ ਅੱਗੇ ਬੇਨਤੀ ਕੀਤੀ ਕਿ ਉਹ ਆ ਕੇ ਉਸ ਦੇ ਨੌਕਰ ਨੂੰ ਚੰਗਾ ਕਰੇ।

Luke 7:3 (UKJV) And when he heard of Jesus, he sent unto him the elders of the Jews, beseeching him that he would come and heal his servant.

1ਲੋਕਾਂ ਨੂੰ ਇਹ ਗੱਲਾਂ ਸਿਖਾਉਣ ਤੋਂ ਬਾਅਦ, ਜਦੋਂ ਯਿਸ਼ੂ ਕਫ਼ਰਨਹੂਮ ਵਿੱਚ ਵਾਪਸ ਚਲੇ ਗਏ।

2ਉੱਥੇ ਇੱਕ ਸੂਬੇਦਾਰ ਦਾ ਨੌਕਰ ਸੀ, ਜੋ ਉਸ ਦੇ ਮਾਲਕ ਨੂੰ ਬਹੁਤ ਪਿਆਰਾ ਸੀ, ਉਹ ਬਿਮਾਰੀ ਨਾਲ ਮਰਨ ਵਾਲਾ ਸੀ।

3ਜਦੋਂ ਸੂਬੇਦਾਰ ਨੇ ਯਿਸ਼ੂ ਬਾਰੇ ਸੁਣਿਆ ਤਾਂ ਉਸ ਨੇ ਕੁਝ ਯਹੂਦੀ ਬਜ਼ੁਰਗਾਂ ਨੂੰ ਯਿਸ਼ੂ ਕੋਲ ਭੇਜਿਆ ਅਤੇ ਉਸ ਅੱਗੇ ਬੇਨਤੀ ਕੀਤੀ ਕਿ ਉਹ ਆ ਕੇ ਉਸ ਦੇ ਨੌਕਰ ਨੂੰ ਚੰਗਾ ਕਰੇ।

4ਉਹਨਾਂ ਨੇ ਯਿਸ਼ੂ ਕੋਲ ਆ ਕੇ ਬੇਨਤੀ ਕੀਤੀ, “ਇਹ ਆਦਮੀ ਤੁਹਾਡੇ ਰਹਿਮ ਦਾ ਹੱਕਦਾਰ ਹੈ

5ਕਿਉਂਕਿ ਉਹ ਸਾਡੇ ਦੇਸ਼ ਨੂੰ ਪਿਆਰ ਕਰਦਾ ਹੈ ਅਤੇ ਉਸ ਨੇ ਸਾਡੇ ਲਈ ਪ੍ਰਾਰਥਨਾ ਸਥਾਨ ਵੀ ਬਣਾਇਆ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.