30ਪਰ ਫ਼ਰੀਸੀਆਂ ਅਤੇ ਸ਼ਾਸਤਰੀਆਂ ਨੇ ਯੋਹਨ ਤੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ਵਰ ਦੀ ਯੋਜਨਾ ਨੂੰ ਰੱਦ ਕਰ ਦਿੱਤਾ।
31ਯਿਸ਼ੂ ਨੇ ਅੱਗੇ ਕਿਹਾ, “ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਮੈਂ ਕਿਵੇਂ ਉਹਨਾਂ ਦਾ ਵਰਣਨ ਕਰਾਂ?
32ਇਹ ਬਜ਼ਾਰ ਵਿੱਚ ਬੈਠੇ ਉਹਨਾਂ ਬੱਚਿਆਂ ਵਰਗੇ ਹਨ, ਜੋ ਇੱਕ-ਦੂਜੇ ਨੂੰ ਆਵਾਜ਼ ਮਾਰ ਕੇ ਬੁਲਾਉਂਦੇ ਹਨ: “ ‘ਅਸੀਂ ਤੁਹਾਡੇ ਲਈ ਬੰਸਰੀ ਵਜਾਈ, ਪਰ ਤੁਸੀਂ ਨਹੀਂ ਨੱਚੇ, ਅਸੀਂ ਤੁਹਾਡੇ ਲਈ ਦੁੱਖ ਦੇ ਗੀਤ ਗਾਏ, ਪਰ ਤੁਸੀਂ ਰੋਏ ਨਹੀਂ।’
33ਕਿਉਂ ਜੋ ਯੋਹਨ ਬਪਤਿਸਮਾ ਦੇਣ ਵਾਲਾ ਨਾ ਤਾਂ ਰੋਟੀ ਖਾਂਦਾ ਸੀ ਅਤੇ ਨਾ ਹੀ ਦਾਖਰਸ ਪੀਂਦਾ ਸੀ, ਅਤੇ ਤੁਸੀਂ ਆਖਦੇ ਕੀ, ‘ਉਸ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਹੈ।’
34ਮਨੁੱਖ ਦਾ ਪੁੱਤਰ ਖਾਂਦਾ-ਪੀਂਦਾ ਆਇਆ ਅਤੇ ਤੁਸੀਂ ਕਹਿੰਦੇ ਹੋ, ‘ਉਹ ਤਾਂ ਖਾਣ-ਪੀਣ ਵਾਲਾ ਅਤੇ ਸ਼ਰਾਬੀ ਹੈ, ਉਹ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਦੋਸਤ ਹੈ।’