ਲੂਕਸ 7

ਕਿਉਂ ਜੋ ਯੋਹਨ ਬਪਤਿਸਮਾ ਦੇਣ ਵਾਲਾ ਨਾ ਤਾਂ ਰੋਟੀ ਖਾਂਦਾ ਸੀ ਅਤੇ ਨਾ ਹੀ ਦਾਖਰਸ ਪੀਂਦਾ ਸੀ, ਅਤੇ ਤੁਸੀਂ ਆਖਦੇ ਕੀ, ‘ਉਸ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਹੈ।’

Luke 7:33 (UKJV) For John the Baptist came neither eating bread nor drinking wine; and all of you say, He has a devil.

31ਯਿਸ਼ੂ ਨੇ ਅੱਗੇ ਕਿਹਾ, “ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਮੈਂ ਕਿਵੇਂ ਉਹਨਾਂ ਦਾ ਵਰਣਨ ਕਰਾਂ?

32ਇਹ ਬਜ਼ਾਰ ਵਿੱਚ ਬੈਠੇ ਉਹਨਾਂ ਬੱਚਿਆਂ ਵਰਗੇ ਹਨ, ਜੋ ਇੱਕ-ਦੂਜੇ ਨੂੰ ਆਵਾਜ਼ ਮਾਰ ਕੇ ਬੁਲਾਉਂਦੇ ਹਨ: “ ‘ਅਸੀਂ ਤੁਹਾਡੇ ਲਈ ਬੰਸਰੀ ਵਜਾਈ, ਪਰ ਤੁਸੀਂ ਨਹੀਂ ਨੱਚੇ, ਅਸੀਂ ਤੁਹਾਡੇ ਲਈ ਦੁੱਖ ਦੇ ਗੀਤ ਗਾਏ, ਪਰ ਤੁਸੀਂ ਰੋਏ ਨਹੀਂ।’

33ਕਿਉਂ ਜੋ ਯੋਹਨ ਬਪਤਿਸਮਾ ਦੇਣ ਵਾਲਾ ਨਾ ਤਾਂ ਰੋਟੀ ਖਾਂਦਾ ਸੀ ਅਤੇ ਨਾ ਹੀ ਦਾਖਰਸ ਪੀਂਦਾ ਸੀ, ਅਤੇ ਤੁਸੀਂ ਆਖਦੇ ਕੀ, ‘ਉਸ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਹੈ।’

34ਮਨੁੱਖ ਦਾ ਪੁੱਤਰ ਖਾਂਦਾ-ਪੀਂਦਾ ਆਇਆ ਅਤੇ ਤੁਸੀਂ ਕਹਿੰਦੇ ਹੋ, ‘ਉਹ ਤਾਂ ਖਾਣ-ਪੀਣ ਵਾਲਾ ਅਤੇ ਸ਼ਰਾਬੀ ਹੈ, ਉਹ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਦੋਸਤ ਹੈ।’

35ਪਰ ਗਿਆਨ ਉਹਨਾਂ ਲੋਕਾਂ ਦੀਆਂ ਜ਼ਿੰਦਗੀਆਂ ਦੁਆਰਾ ਸਹੀ ਸਾਬਤ ਹੁੰਦਾ ਹੈ ਜੋ ਉਸ ਦੇ ਅਨੁਸਾਰ ਚੱਲਦੇ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.