ਲੂਕਸ 7

ਪਰ ਗਿਆਨ ਉਹਨਾਂ ਲੋਕਾਂ ਦੀਆਂ ਜ਼ਿੰਦਗੀਆਂ ਦੁਆਰਾ ਸਹੀ ਸਾਬਤ ਹੁੰਦਾ ਹੈ ਜੋ ਉਸ ਦੇ ਅਨੁਸਾਰ ਚੱਲਦੇ ਹਨ।”

Luke 7:35 (UKJV) But wisdom is justified of all her children.

33ਕਿਉਂ ਜੋ ਯੋਹਨ ਬਪਤਿਸਮਾ ਦੇਣ ਵਾਲਾ ਨਾ ਤਾਂ ਰੋਟੀ ਖਾਂਦਾ ਸੀ ਅਤੇ ਨਾ ਹੀ ਦਾਖਰਸ ਪੀਂਦਾ ਸੀ, ਅਤੇ ਤੁਸੀਂ ਆਖਦੇ ਕੀ, ‘ਉਸ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਹੈ।’

34ਮਨੁੱਖ ਦਾ ਪੁੱਤਰ ਖਾਂਦਾ-ਪੀਂਦਾ ਆਇਆ ਅਤੇ ਤੁਸੀਂ ਕਹਿੰਦੇ ਹੋ, ‘ਉਹ ਤਾਂ ਖਾਣ-ਪੀਣ ਵਾਲਾ ਅਤੇ ਸ਼ਰਾਬੀ ਹੈ, ਉਹ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਦੋਸਤ ਹੈ।’

35ਪਰ ਗਿਆਨ ਉਹਨਾਂ ਲੋਕਾਂ ਦੀਆਂ ਜ਼ਿੰਦਗੀਆਂ ਦੁਆਰਾ ਸਹੀ ਸਾਬਤ ਹੁੰਦਾ ਹੈ ਜੋ ਉਸ ਦੇ ਅਨੁਸਾਰ ਚੱਲਦੇ ਹਨ।”

36ਇੱਕ ਫ਼ਰੀਸੀ ਨੇ ਯਿਸ਼ੂ ਨੂੰ ਆਪਣੇ ਨਾਲ ਖਾਣੇ ਤੇ ਬੁਲਾਇਆ, ਯਿਸ਼ੂ ਨੇ ਸੱਦਾ ਸਵੀਕਾਰ ਕੀਤਾ ਅਤੇ ਉਸ ਦੇ ਘਰ ਗਏ ਅਤੇ ਖਾਣਾ ਖਾਣ ਬੈਠ ਗਏ।

37ਉਸ ਨਗਰ ਵਿੱਚ ਇੱਕ ਔਰਤ ਸੀ ਜੋ ਪਾਪ ਭਰੀ ਜ਼ਿੰਦਗੀ ਜਿਓ ਰਹੀ ਸੀ। ਜਦੋਂ ਉਸ ਨੇ ਸੁਣਿਆ ਕਿ ਯਿਸ਼ੂ ਫ਼ਰੀਸੀ ਦੇ ਘਰ ਖਾਣਾ ਖਾ ਰਹੇ ਹਨ, ਤਾਂ ਉਹ ਸੰਗਮਰਮਰ ਦੀ ਸ਼ੀਸ਼ੀ ਵਿੱਚ ਅਤਰ ਲੈ ਕੇ ਉੱਥੇ ਆਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.