ਲੂਕਸ 7

ਫਿਰ ਯਿਸ਼ੂ ਨੇ ਉਸ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ: “ਇੱਕ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਪੰਜ ਸੌ ਦੀਨਾਰ ਦਾ ਅਤੇ ਦੂਜਾ ਪੰਜਾਹ ਦੀਨਾਰ ਦਾ।

Luke 7:41 (UKJV) There was a certain creditor which had two debtors: the one owed five hundred pence, and the other fifty.

39ਜਦੋਂ ਉਸ ਫ਼ਰੀਸੀ ਨੇ, ਜਿਸ ਨੇ ਯਿਸ਼ੂ ਨੂੰ ਬੁਲਾਇਆ ਸੀ, ਇਹ ਦੇਖਿਆ ਤਾਂ ਉਹ ਆਪਣੇ ਮਨ ਵਿੱਚ ਸੋਚਣ ਲੱਗਿਆ, “ਜੇ ਇਹ ਮਨੁੱਖ ਸੱਚ-ਮੁੱਚ ਇੱਕ ਨਬੀ ਹੁੰਦਾ, ਤਾਂ ਉਹ ਜਾਣ ਜਾਂਦਾ ਕਿ ਇਹ ਔਰਤ ਕੌਣ ਹੈ ਜੋ ਉਸ ਨੂੰ ਛੂਹ ਰਹੀ ਹੈ; ਉਹ ਇੱਕ ਪਾਪੀ ਔਰਤ ਹੈ!”

40ਯਿਸ਼ੂ ਨੇ ਉਸ ਫ਼ਰੀਸੀ ਨੂੰ ਕਿਹਾ, “ਸ਼ਿਮਓਨ, ਮੈਂ ਤੈਨੂੰ ਕੁਝ ਦੱਸਣਾ ਚਾਹੁੰਦਾ ਹਾਂ।” ਉਸ ਨੇ ਕਿਹਾ, “ਦੱਸੋ ਗੁਰੂ ਜੀ।”

41ਫਿਰ ਯਿਸ਼ੂ ਨੇ ਉਸ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ: “ਇੱਕ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਪੰਜ ਸੌ ਦੀਨਾਰ ਦਾ ਅਤੇ ਦੂਜਾ ਪੰਜਾਹ ਦੀਨਾਰ ਦਾ।

42ਪਰ ਉਹ ਦੋਨੇ ਹੀ ਕਰਜ਼ਾ ਮੋੜਨ ਵਿੱਚ ਅਸਮਰਥ ਸਨ, ਇਸ ਲਈ ਸ਼ਾਹੂਕਾਰ ਨੇ ਦੋਵਾਂ ਦਾ ਕਰਜ਼ ਮਾਫ਼ ਕਰ ਦਿੱਤਾ ਸੀ। ਮੈਨੂੰ ਦੱਸੋ ਦੋਵਾਂ ਵਿੱਚੋਂ ਕੌਣ ਉਸ ਸ਼ਾਹੂਕਾਰ ਨੂੰ ਜ਼ਿਆਦਾ ਪਿਆਰ ਕਰੇਂਗਾ?”

43ਸ਼ਿਮਓਨ ਨੇ ਉੱਤਰ ਦਿੱਤਾ, “ਮੇਰੇ ਵਿਚਾਰ ਵਿੱਚ ਉਹ ਜਿਸ ਦੀ ਵੱਡੀ ਰਕਮ ਮਾਫ਼ ਕੀਤੀ ਗਈ।” ਯਿਸ਼ੂ ਨੇ ਕਿਹਾ, “ਤੂੰ ਠੀਕ ਕਿਹਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.