44ਤਦ ਉਸ ਨੇ ਔਰਤ ਵੱਲ ਮੂੰਹ ਫੇਰ ਕੇ ਸ਼ਿਮਓਨ ਨੂੰ ਕਿਹਾ, “ਕੀ ਤੂੰ ਇਸ ਔਰਤ ਨੂੰ ਵੇਖਦਾ ਹੈ? ਮੈਂ ਤੇਰੇ ਘਰ ਆਇਆ। ਤੂੰ ਮੈਨੂੰ ਮੇਰੇ ਪੈਰ ਧੋਣ ਲਈ ਕੋਈ ਪਾਣੀ ਨਾ ਦਿੱਤਾ ਪਰ ਇਸ ਨੇ ਆਪਣੇ ਹੰਝੂਆਂ ਨਾਲ ਮੇਰੇ ਪੈਰ ਧੋਤੇ ਅਤੇ ਆਪਣੇ ਵਾਲਾਂ ਨਾਲ ਉਹਨਾਂ ਨੂੰ ਪੂੰਝਿਆ।
45ਤੁਸੀਂ ਮੈਨੂੰ ਚੁੰਮਕੇ ਮੇਰਾ ਸਵਾਗਤ ਨਹੀਂ ਕੀਤਾ ਪਰ ਜਦੋਂ ਦਾ ਮੈਂ ਆਇਆ ਹਾਂ ਇਸ ਔਰਤ ਨੇ ਮੇਰੇ ਪੈਰਾਂ ਨੂੰ ਚੁੰਮਣਾ ਬੰਦ ਨਹੀਂ ਕੀਤਾ।
46ਤੁਸੀਂ ਮੇਰੇ ਸਿਰ ਤੇ ਤੇਲ ਨਹੀਂ ਮਲਿਆ ਪਰ ਉਸ ਨੇ ਮੇਰੇ ਪੈਰਾਂ ਤੇ ਅਤਰ ਡੋਲ ਦਿੱਤਾ ਹੈ।
47ਮੈਂ ਤੁਹਾਨੂੰ ਦੱਸਦਾ ਹਾਂ ਕੀ ਉਸ ਨੇ ਇਹ ਵੱਡਾ ਪਿਆਰ ਦਿਖਾ ਕੇ ਸਾਬਤ ਕੀਤਾ ਕਿ ਉਸ ਦੇ ਬਹੁਤ ਸਾਰੇ ਪਾਪ ਮਾਫ਼ ਹੋ ਗਏ ਹਨ। ਪਰ ਜਿਸ ਦਾ ਥੋੜ੍ਹਾ ਮਾਫ਼ ਹੁੰਦਾ ਹੈ ਉਹ ਥੋੜ੍ਹਾ ਜਿਹਾ ਪਿਆਰ ਦਿਖਾਉਂਦਾ ਹੈ।”
48ਤਦ ਯਿਸ਼ੂ ਨੇ ਉਸ ਔਰਤ ਨੂੰ ਕਿਹਾ, “ਤੇਰੇ ਪਾਪ ਮਾਫ਼ ਕਰ ਦਿੱਤੇ ਗਏ ਹਨ।”