3ਜਦੋਂ ਸੂਬੇਦਾਰ ਨੇ ਯਿਸ਼ੂ ਬਾਰੇ ਸੁਣਿਆ ਤਾਂ ਉਸ ਨੇ ਕੁਝ ਯਹੂਦੀ ਬਜ਼ੁਰਗਾਂ ਨੂੰ ਯਿਸ਼ੂ ਕੋਲ ਭੇਜਿਆ ਅਤੇ ਉਸ ਅੱਗੇ ਬੇਨਤੀ ਕੀਤੀ ਕਿ ਉਹ ਆ ਕੇ ਉਸ ਦੇ ਨੌਕਰ ਨੂੰ ਚੰਗਾ ਕਰੇ।
4ਉਹਨਾਂ ਨੇ ਯਿਸ਼ੂ ਕੋਲ ਆ ਕੇ ਬੇਨਤੀ ਕੀਤੀ, “ਇਹ ਆਦਮੀ ਤੁਹਾਡੇ ਰਹਿਮ ਦਾ ਹੱਕਦਾਰ ਹੈ
5ਕਿਉਂਕਿ ਉਹ ਸਾਡੇ ਦੇਸ਼ ਨੂੰ ਪਿਆਰ ਕਰਦਾ ਹੈ ਅਤੇ ਉਸ ਨੇ ਸਾਡੇ ਲਈ ਪ੍ਰਾਰਥਨਾ ਸਥਾਨ ਵੀ ਬਣਾਇਆ ਹੈ।”
6ਤਾਂ ਯਿਸ਼ੂ ਉਹਨਾਂ ਦੇ ਨਾਲ ਚਲੇ ਗਏ। ਯਿਸ਼ੂ ਉਸ ਦੇ ਘਰ ਦੇ ਨੇੜੇ ਪਹੁੰਚੇ ਹੀ ਸੀ ਕਿ ਸੂਬੇਦਾਰ ਨੇ ਆਪਣੇ ਦੋਸਤਾਂ ਰਾਹੀਂ ਉਸ ਨੂੰ ਸੁਨੇਹਾ ਭੇਜਿਆ, “ਹੇ ਪ੍ਰਭੂ ਜੀ! ਖੇਚਲ ਨਾ ਕਰੋ। ਮੈਂ ਇਸ ਯੋਗ ਤਾਂ ਨਹੀਂ ਜੋ ਤੁਸੀਂ ਮੇਰੀ ਛੱਤ ਹੇਠਾਂ ਆਓ।
7ਇਸ ਲਈ ਮੈਂ ਆਪਣੇ ਆਪ ਨੂੰ ਤੁਹਾਡੇ ਕੋਲ ਆਉਣ ਦੇ ਯੋਗ ਨਹੀਂ ਸਮਝਿਆ। ਪਰ ਇਕੱਲਾ ਬਚਨ ਹੀ ਕਰ ਦੇਵੋ ਅਤੇ ਮੇਰਾ ਨੌਕਰ ਚੰਗਾ ਹੋ ਜਾਵੇਗਾ।