ਲੂਕਸ 7

ਤਦ ਯਿਸ਼ੂ ਇਹ ਸੁਣ ਕੇ ਹੈਰਾਨ ਹੋ ਗਏ ਅਤੇ ਉਹਨਾਂ ਨੇ ਮੁੜ ਕੇ ਪਿੱਛੇ ਆਉਂਦੀ ਭੀੜ ਨੂੰ ਕਿਹਾ, “ਮੈਂ ਤੁਹਾਨੂੰ ਕਹਿੰਦਾ ਹਾਂ, ਮੈਂ ਇਸਰਾਏਲ ਵਿੱਚ ਵੀ ਅਜਿਹਾ ਪੱਕਾ ਵਿਸ਼ਵਾਸ ਨਹੀਂ ਵੇਖਿਆ!”

Luke 7:9 (UKJV) When Jesus heard these things, he marvelled at him, and turned him about, and said unto the people that followed him, I say unto you, I have not found so great faith, no, not in Israel.

7ਇਸ ਲਈ ਮੈਂ ਆਪਣੇ ਆਪ ਨੂੰ ਤੁਹਾਡੇ ਕੋਲ ਆਉਣ ਦੇ ਯੋਗ ਨਹੀਂ ਸਮਝਿਆ। ਪਰ ਇਕੱਲਾ ਬਚਨ ਹੀ ਕਰ ਦੇਵੋ ਅਤੇ ਮੇਰਾ ਨੌਕਰ ਚੰਗਾ ਹੋ ਜਾਵੇਗਾ।

8ਮੈਂ ਵੀ ਇੱਕ ਅਜਿਹਾ ਆਦਮੀ ਹਾਂ ਜੋ ਵੱਡੇ ਅਧਿਕਾਰੀਆਂ ਦੇ ਅਧਿਕਾਰ ਹੇਠਾਂ ਹਾਂ ਅਤੇ ਸਿਪਾਹੀ ਮੇਰੇ ਅਧੀਨ ਹਨ। ਮੈਂ ਜਿਸ ਨੂੰ ਹੁਕਮ ਦਿੰਦਾ ਹਾਂ, ‘ਜਾ,’ ਅਤੇ ਉਹ ਚਲਾ ਜਾਂਦਾ ਹੈ। ਮੈਂ ਜਿਸ ਨੂੰ ਹੁਕਮ ਦਿੰਦਾ ਹਾਂ, ‘ਇਧਰ ਆ!’ ਅਤੇ ਉਹ ਆ ਜਾਂਦਾ ਹੈ ਅਤੇ ਮੈਂ ਆਪਣੇ ਨੌਕਰ ਨੂੰ ਕਹਿੰਦਾ ਹਾਂ, ‘ਇਹ ਕਰ!’ ਤਾਂ ਉਹ ਉਹੀ ਕਰਦਾ ਹੈ।”

9ਤਦ ਯਿਸ਼ੂ ਇਹ ਸੁਣ ਕੇ ਹੈਰਾਨ ਹੋ ਗਏ ਅਤੇ ਉਹਨਾਂ ਨੇ ਮੁੜ ਕੇ ਪਿੱਛੇ ਆਉਂਦੀ ਭੀੜ ਨੂੰ ਕਿਹਾ, “ਮੈਂ ਤੁਹਾਨੂੰ ਕਹਿੰਦਾ ਹਾਂ, ਮੈਂ ਇਸਰਾਏਲ ਵਿੱਚ ਵੀ ਅਜਿਹਾ ਪੱਕਾ ਵਿਸ਼ਵਾਸ ਨਹੀਂ ਵੇਖਿਆ!”

10ਜਿਨ੍ਹਾਂ ਨੂੰ ਸੂਬੇਦਾਰ ਨੇ ਯਿਸ਼ੂ ਕੋਲ ਭੇਜਿਆ ਸੀ, ਜਦੋਂ ਉਹ ਵਾਪਸ ਘਰ ਗਏ ਤਾਂ ਉਹਨਾਂ ਨੇ ਵੇਖਿਆ ਕਿ ਨੌਕਰ ਪੂਰੀ ਤਰ੍ਹਾਂ ਚੰਗਾ ਹੋ ਗਿਆ ਸੀ।

11ਇਸ ਤੋਂ ਤੁਰੰਤ ਬਾਅਦ ਯਿਸ਼ੂ ਆਪਣੇ ਚੇਲਿਆਂ ਨਾਲ ਨਾਇਨ ਨਾਮ ਦੇ ਇੱਕ ਪਿੰਡ ਵਿੱਚ ਗਏ ਅਤੇ ਇੱਕ ਵੱਡੀ ਭੀੜ ਉਹਨਾਂ ਦੇ ਨਾਲ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.