1ਇਸ ਤੋਂ ਥੋੜ੍ਹੀ ਦੇਰ ਬਾਅਦ ਯਿਸ਼ੂ ਪਰਮੇਸ਼ਵਰ ਦੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਲਈ ਵੱਖ-ਵੱਖ ਨਗਰਾਂ ਅਤੇ ਪਿੰਡਾਂ ਵਿੱਚ ਜਾਣ ਲੱਗਾ ਅਤੇ ਉਸ ਦੇ ਬਾਰ੍ਹਾਂ ਚੇਲੇ ਉਹ ਦੇ ਨਾਲ ਸਨ।
2ਅਤੇ ਕੁਝ ਔਰਤਾਂ ਵੀ ਉਹ ਦੇ ਨਾਲ ਸਨ, ਜਿਹੜੀਆਂ ਦੁਸ਼ਟ ਆਤਮਾ ਅਤੇ ਬਿਮਾਰੀਆਂ ਤੋਂ ਚੰਗੀਆਂ ਕੀਤੀਆਂ ਗਈਆਂ ਸਨ: ਮਰਿਯਮ (ਜਿਸ ਨੂੰ ਮਗਦਲਾ ਵਾਸੀ ਕਿਹਾ ਜਾਂਦਾ ਸੀ) ਜਿਸ ਵਿੱਚੋਂ ਸੱਤ ਦੁਸ਼ਟ ਆਤਮਾ ਬਾਹਰ ਕੱਢੇ ਸਨ।
3ਹੇਰੋਦੇਸ ਦੇ ਭੰਡਾਰੀ ਕੁਜ਼ਾ ਦੀ ਪਤਨੀ ਯੋਆਨਾ, ਸੁਸੰਨਾ ਅਤੇ ਹੋਰ ਕਈ ਔਰਤਾਂ। ਇਹ ਉਹ ਔਰਤਾਂ ਸਨ ਜੋ ਆਪਣੀ ਦੌਲਤ ਨਾਲ ਯਿਸ਼ੂ ਅਤੇ ਉਸ ਦੇ ਚੇਲਿਆਂ ਦੀ ਸੇਵਾ ਕਰ ਰਹੀਆਂ ਸਨ।