ਲੂਕਸ 8

ਉਹ ਬੀਜ ਜਿਹੜਾ ਕੰਡਿਆਲੀ ਝਾੜੀਆਂ ਵਿੱਚ ਡਿੱਗਿਆ ਉਹ ਲੋਕ ਹਨ, ਜੋ ਵਚਨ ਸੁਣਦੇ ਹਨ ਪਰ ਸੰਸਾਰ ਦੀਆਂ ਚਿੰਤਾਵਾਂ, ਧਨ-ਦੌਲਤ ਅਤੇ ਭੋਗ ਬਿਲਾਸ ਵਚਨ ਨੂੰ ਦੱਬ ਲੈਦੀਆਂ ਹਨ ਅਤੇ ਉਹਨਾਂ ਦਾ ਫ਼ਲ ਕਦੇ ਨਹੀਂ ਪੱਕਦਾ ਹੈ।

Luke 8:14 (UKJV) And that which fell among thorns are they, which, when they have heard, go forth, and are choked with cares and riches and pleasures of this life, and bring no fruit to perfection.

12ਸੜਕ ਦੇ ਕਿਨਾਰੇ ਦੀ ਜ਼ਮੀਨ ਉਹ ਲੋਕ ਹਨ, ਜੋ ਵਚਨ ਨੂੰ ਸੁਣਦੇ ਤਾਂ ਹਨ ਪਰ ਦੁਸ਼ਟ ਆਉਂਦਾ ਹੈ ਅਤੇ ਉਹਨਾਂ ਦੇ ਦਿਲ ਵਿੱਚੋਂ ਵਚਨ ਨੂੰ ਕੱਢ ਕੇ ਲੈ ਜਾਂਦਾ ਹੈ ਤਾਂ ਕਿ ਉਹ ਵਿਸ਼ਵਾਸ ਨਾ ਕਰਨ ਅਤੇ ਬਚਾਏ ਨਾ ਜਾਣ।

13ਪਥਰੀਲੀ ਜ਼ਮੀਨ ਦਾ ਬੀਜ ਉਹਨਾਂ ਲੋਕਾਂ ਨੂੰ ਦਰਸਾਉਂਦਾ ਹੈ, ਜੋ ਵਚਨ ਨੂੰ ਸੁਣਦੇ ਹਨ ਅਤੇ ਖੁਸ਼ੀ ਨਾਲ ਵਚਨ ਨੂੰ ਮੰਨਦੇ ਹਨ ਪਰ ਉਹਨਾਂ ਦੀਆਂ ਜੜ੍ਹਾਂ ਡੂੰਘੀਆਂ ਨਾ ਹੋਣ ਕਰਕੇ ਉਹ ਥੋੜ੍ਹੇ ਸਮੇਂ ਲਈ ਵਿਸ਼ਵਾਸ ਕਰਦੇ ਹਨ। ਪਰ ਜਦੋਂ ਉਹ ਪਰਖੇ ਜਾਂਦੇ ਹਨ ਤਾਂ ਉਹ ਉਸ ਵਿਸ਼ਵਾਸ ਤੋਂ ਦੂਰ ਹੋ ਜਾਂਦੇ ਹਨ।

14ਉਹ ਬੀਜ ਜਿਹੜਾ ਕੰਡਿਆਲੀ ਝਾੜੀਆਂ ਵਿੱਚ ਡਿੱਗਿਆ ਉਹ ਲੋਕ ਹਨ, ਜੋ ਵਚਨ ਸੁਣਦੇ ਹਨ ਪਰ ਸੰਸਾਰ ਦੀਆਂ ਚਿੰਤਾਵਾਂ, ਧਨ-ਦੌਲਤ ਅਤੇ ਭੋਗ ਬਿਲਾਸ ਵਚਨ ਨੂੰ ਦੱਬ ਲੈਦੀਆਂ ਹਨ ਅਤੇ ਉਹਨਾਂ ਦਾ ਫ਼ਲ ਕਦੇ ਨਹੀਂ ਪੱਕਦਾ ਹੈ।

15ਪਰ ਜਿਹੜਾ ਬੀਜ ਚੰਗੀ ਜ਼ਮੀਨ ਉੱਤੇ ਡਿੱਗਿਆ ਉਹਨਾਂ ਲੋਕਾਂ ਨੂੰ ਦਰਸਾਉਂਦਾ ਹੈ, ਜੋ ਚੰਗੇ ਅਤੇ ਨੇਕ ਦਿਲ ਨਾਲ ਵਚਨ ਨੂੰ ਸੁਣਦੇ ਹਨ ਅਤੇ ਉਸ ਵਿੱਚ ਬਣੇ ਰਹਿੰਦੇ ਹਨ ਅਤੇ ਲਗਾਤਾਰ ਫ਼ਲ ਲੈ ਕੇ ਆਉਂਦੇ ਹਨ।

16“ਕੋਈ ਵੀ ਦੀਵੇ ਨੂੰ ਜਗਾ ਕੇ ਉਸ ਨੂੰ ਮਿੱਟੀ ਦੇ ਘੜੇ ਵਿੱਚ ਨਹੀਂ ਲੁਕਾਉਂਦਾ ਅਤੇ ਨਾ ਹੀ ਮੰਜੇ ਹੇਠ ਰੱਖਦਾ ਹੈ ਪਰ ਉਸ ਨੂੰ ਉੱਚੇ ਥਾਂ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲੇ ਵਿਅਕਤੀ ਚਾਨਣ ਵੇਖ ਸਕਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.