ਲੂਕਸ 8

“ਕੋਈ ਵੀ ਦੀਵੇ ਨੂੰ ਜਗਾ ਕੇ ਉਸ ਨੂੰ ਮਿੱਟੀ ਦੇ ਘੜੇ ਵਿੱਚ ਨਹੀਂ ਲੁਕਾਉਂਦਾ ਅਤੇ ਨਾ ਹੀ ਮੰਜੇ ਹੇਠ ਰੱਖਦਾ ਹੈ ਪਰ ਉਸ ਨੂੰ ਉੱਚੇ ਥਾਂ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲੇ ਵਿਅਕਤੀ ਚਾਨਣ ਵੇਖ ਸਕਣ।

Luke 8:16 (UKJV) No man, when he has lighted a candle, covers it with a vessel, or puts it under a bed; but sets it on a candlestick, that they which enter in may see the light.

14ਉਹ ਬੀਜ ਜਿਹੜਾ ਕੰਡਿਆਲੀ ਝਾੜੀਆਂ ਵਿੱਚ ਡਿੱਗਿਆ ਉਹ ਲੋਕ ਹਨ, ਜੋ ਵਚਨ ਸੁਣਦੇ ਹਨ ਪਰ ਸੰਸਾਰ ਦੀਆਂ ਚਿੰਤਾਵਾਂ, ਧਨ-ਦੌਲਤ ਅਤੇ ਭੋਗ ਬਿਲਾਸ ਵਚਨ ਨੂੰ ਦੱਬ ਲੈਦੀਆਂ ਹਨ ਅਤੇ ਉਹਨਾਂ ਦਾ ਫ਼ਲ ਕਦੇ ਨਹੀਂ ਪੱਕਦਾ ਹੈ।

15ਪਰ ਜਿਹੜਾ ਬੀਜ ਚੰਗੀ ਜ਼ਮੀਨ ਉੱਤੇ ਡਿੱਗਿਆ ਉਹਨਾਂ ਲੋਕਾਂ ਨੂੰ ਦਰਸਾਉਂਦਾ ਹੈ, ਜੋ ਚੰਗੇ ਅਤੇ ਨੇਕ ਦਿਲ ਨਾਲ ਵਚਨ ਨੂੰ ਸੁਣਦੇ ਹਨ ਅਤੇ ਉਸ ਵਿੱਚ ਬਣੇ ਰਹਿੰਦੇ ਹਨ ਅਤੇ ਲਗਾਤਾਰ ਫ਼ਲ ਲੈ ਕੇ ਆਉਂਦੇ ਹਨ।

16“ਕੋਈ ਵੀ ਦੀਵੇ ਨੂੰ ਜਗਾ ਕੇ ਉਸ ਨੂੰ ਮਿੱਟੀ ਦੇ ਘੜੇ ਵਿੱਚ ਨਹੀਂ ਲੁਕਾਉਂਦਾ ਅਤੇ ਨਾ ਹੀ ਮੰਜੇ ਹੇਠ ਰੱਖਦਾ ਹੈ ਪਰ ਉਸ ਨੂੰ ਉੱਚੇ ਥਾਂ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲੇ ਵਿਅਕਤੀ ਚਾਨਣ ਵੇਖ ਸਕਣ।

17ਕਿਉਂਕਿ ਇੱਥੇ ਕੁਝ ਵੀ ਲੁਕਿਆ ਹੋਇਆ ਨਹੀਂ ਹੈ ਜੋ ਪ੍ਰਗਟ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕੋਈ ਭੇਤ ਨਹੀਂ ਜੋ ਖੋਲ੍ਹਿਆ ਨਾ ਜਾਵੇਗਾ ਅਤੇ ਸਭ ਦੇ ਸਾਹਮਣੇ ਨਹੀਂ ਲਿਆਂਦਾ ਜਾਵੇਗਾ।

18ਇਸ ਲਈ ਧਿਆਨ ਨਾਲ ਸੋਚੋ ਕਿ ਤੁਸੀਂ ਕਿਵੇਂ ਸੁਣਦੇ ਹੋ। ਜਿਸ ਕੋਲ ਹੈ ਉਸ ਨੂੰ ਹੋਰ ਵੀ ਦਿੱਤਾ ਜਾਵੇਗਾ ਜਿਸ ਕੋਲ ਨਹੀਂ ਹੈ ਉਸ ਕੋਲੋ ਉਹ ਜੋ ਉਸ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.