17ਕਿਉਂਕਿ ਇੱਥੇ ਕੁਝ ਵੀ ਲੁਕਿਆ ਹੋਇਆ ਨਹੀਂ ਹੈ ਜੋ ਪ੍ਰਗਟ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕੋਈ ਭੇਤ ਨਹੀਂ ਜੋ ਖੋਲ੍ਹਿਆ ਨਾ ਜਾਵੇਗਾ ਅਤੇ ਸਭ ਦੇ ਸਾਹਮਣੇ ਨਹੀਂ ਲਿਆਂਦਾ ਜਾਵੇਗਾ।
18ਇਸ ਲਈ ਧਿਆਨ ਨਾਲ ਸੋਚੋ ਕਿ ਤੁਸੀਂ ਕਿਵੇਂ ਸੁਣਦੇ ਹੋ। ਜਿਸ ਕੋਲ ਹੈ ਉਸ ਨੂੰ ਹੋਰ ਵੀ ਦਿੱਤਾ ਜਾਵੇਗਾ ਜਿਸ ਕੋਲ ਨਹੀਂ ਹੈ ਉਸ ਕੋਲੋ ਉਹ ਜੋ ਉਸ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।”
19ਤਦ ਯਿਸ਼ੂ ਦੀ ਮਾਤਾ ਅਤੇ ਭਰਾ ਉਹ ਨੂੰ ਮਿਲਣ ਲਈ ਉੱਥੇ ਆਏ ਪਰ ਲੋਕਾਂ ਦੀ ਭੀੜ ਕਾਰਨ ਉਹ ਦੇ ਤੱਕ ਪਹੁੰਚ ਨਾ ਸਕੇ।
20ਕਿਸੇ ਨੇ ਯਿਸ਼ੂ ਨੂੰ ਕਿਹਾ, “ਤੁਹਾਡੀ ਮਾਂ ਅਤੇ ਭਰਾ ਬਾਹਰ ਖੜ੍ਹੇ ਹਨ ਅਤੇ ਉਹ ਤੁਹਾਨੂੰ ਮਿਲਣਾ ਚਾਹੁੰਦੇ ਹਨ।”
21ਯਿਸ਼ੂ ਨੇ ਕਿਹਾ, “ਮੇਰੀ ਮਾਂ ਅਤੇ ਭਰਾ ਉਹ ਹਨ ਜੋ ਪਰਮੇਸ਼ਵਰ ਦਾ ਵਚਨ ਸੁਣਦੇ ਅਤੇ ਉਸ ਦੇ ਅਨੁਸਾਰ ਚੱਲਦੇ ਹਨ।”