ਲੂਕਸ 8

ਕਿਸੇ ਨੇ ਯਿਸ਼ੂ ਨੂੰ ਕਿਹਾ, “ਤੁਹਾਡੀ ਮਾਂ ਅਤੇ ਭਰਾ ਬਾਹਰ ਖੜ੍ਹੇ ਹਨ ਅਤੇ ਉਹ ਤੁਹਾਨੂੰ ਮਿਲਣਾ ਚਾਹੁੰਦੇ ਹਨ।”

Luke 8:20 (UKJV) And it was told him by certain which said, Your mother and your brethren stand without, desiring to see you.

18ਇਸ ਲਈ ਧਿਆਨ ਨਾਲ ਸੋਚੋ ਕਿ ਤੁਸੀਂ ਕਿਵੇਂ ਸੁਣਦੇ ਹੋ। ਜਿਸ ਕੋਲ ਹੈ ਉਸ ਨੂੰ ਹੋਰ ਵੀ ਦਿੱਤਾ ਜਾਵੇਗਾ ਜਿਸ ਕੋਲ ਨਹੀਂ ਹੈ ਉਸ ਕੋਲੋ ਉਹ ਜੋ ਉਸ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।”

19ਤਦ ਯਿਸ਼ੂ ਦੀ ਮਾਤਾ ਅਤੇ ਭਰਾ ਉਹ ਨੂੰ ਮਿਲਣ ਲਈ ਉੱਥੇ ਆਏ ਪਰ ਲੋਕਾਂ ਦੀ ਭੀੜ ਕਾਰਨ ਉਹ ਦੇ ਤੱਕ ਪਹੁੰਚ ਨਾ ਸਕੇ।

20ਕਿਸੇ ਨੇ ਯਿਸ਼ੂ ਨੂੰ ਕਿਹਾ, “ਤੁਹਾਡੀ ਮਾਂ ਅਤੇ ਭਰਾ ਬਾਹਰ ਖੜ੍ਹੇ ਹਨ ਅਤੇ ਉਹ ਤੁਹਾਨੂੰ ਮਿਲਣਾ ਚਾਹੁੰਦੇ ਹਨ।”

21ਯਿਸ਼ੂ ਨੇ ਕਿਹਾ, “ਮੇਰੀ ਮਾਂ ਅਤੇ ਭਰਾ ਉਹ ਹਨ ਜੋ ਪਰਮੇਸ਼ਵਰ ਦਾ ਵਚਨ ਸੁਣਦੇ ਅਤੇ ਉਸ ਦੇ ਅਨੁਸਾਰ ਚੱਲਦੇ ਹਨ।”

22ਇੱਕ ਦਿਨ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਆਓ ਅਸੀਂ ਝੀਲ ਦੇ ਦੂਸਰੇ ਪਾਸੇ ਚੱਲੀਏ।” ਤਾਂ ਉਹ ਕਿਸ਼ਤੀ ਵਿੱਚ ਬੈਠ ਕੇ ਚਲੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.