ਲੂਕਸ 8

ਜਦੋਂ ਉਸ ਨੇ ਯਿਸ਼ੂ ਨੂੰ ਵੇਖਿਆ ਤਾਂ ਉਹ ਰੋਂਦਾ ਹੋਇਆ ਯਿਸ਼ੂ ਦੇ ਪੈਰਾਂ ਤੇ ਡਿੱਗ ਪਿਆ ਅਤੇ ਉੱਚੇ ਸ਼ਬਦਾਂ ਵਿੱਚ ਚੀਕ ਕੇ ਕਹਿਣ ਲੱਗਾ, “ਹੇ ਯਿਸ਼ੂ, ਅੱਤ ਮਹਾਨ ਪਰਮੇਸ਼ਵਰ ਦੇ ਪੁੱਤਰ, ਤੁਸੀਂ ਮੇਰੇ ਤੋਂ ਕੀ ਚਾਹੁੰਦੇ ਹੋ? ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਮੈਨੂੰ ਦੁੱਖ ਨਾ ਦਿਓ।”

Luke 8:28 (UKJV) When he saw Jesus, he cried out, and fell down before him, and with a loud voice said, What have I to do with you, Jesus, you Son of God most high? I plead to you, torment me not.

26ਇਸ ਤੋਂ ਬਾਅਦ ਉਹ ਗਿਰਾਸੇਨ ਦੇ ਖੇਤਰ ਵਿੱਚ ਆਏ, ਜੋ ਗਲੀਲ ਝੀਲ ਦੇ ਪਾਰ ਦੂਜੇ ਪਾਸੇ ਹੈ।

27ਜਦੋਂ ਯਿਸ਼ੂ ਕੰਢੇ ਤੇ ਉੱਤਰੇ, ਤਾਂ ਉਹਨਾਂ ਨੂੰ ਇੱਕ ਆਦਮੀ ਮਿਲਿਆ ਜਿਸ ਨੂੰ ਦੁਸ਼ਟ ਆਤਮਾਵਾਂ ਚਿੰਬੜੀਆਂ ਹੋਈਆਂ ਸਨ। ਲੰਬੇ ਸਮੇਂ ਤੋਂ ਇਹ ਆਦਮੀ ਬਿਨ੍ਹਾਂ ਕੱਪੜੇ ਤੋਂ ਰਹਿੰਦਾ ਸੀ। ਅਤੇ ਉਹ ਘਰ ਵਿੱਚ ਨਹੀਂ ਪਰ ਕਬਰਸਤਾਨ ਵਿੱਚ ਰਹਿੰਦਾ ਸੀ।

28ਜਦੋਂ ਉਸ ਨੇ ਯਿਸ਼ੂ ਨੂੰ ਵੇਖਿਆ ਤਾਂ ਉਹ ਰੋਂਦਾ ਹੋਇਆ ਯਿਸ਼ੂ ਦੇ ਪੈਰਾਂ ਤੇ ਡਿੱਗ ਪਿਆ ਅਤੇ ਉੱਚੇ ਸ਼ਬਦਾਂ ਵਿੱਚ ਚੀਕ ਕੇ ਕਹਿਣ ਲੱਗਾ, “ਹੇ ਯਿਸ਼ੂ, ਅੱਤ ਮਹਾਨ ਪਰਮੇਸ਼ਵਰ ਦੇ ਪੁੱਤਰ, ਤੁਸੀਂ ਮੇਰੇ ਤੋਂ ਕੀ ਚਾਹੁੰਦੇ ਹੋ? ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਮੈਨੂੰ ਦੁੱਖ ਨਾ ਦਿਓ।”

29ਕਿਉਂਕਿ ਯਿਸ਼ੂ ਨੇ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੱਤਾ ਕਿ ਉਹ ਉਸ ਆਦਮੀ ਨੂੰ ਛੱਡ ਦੇਵੇ। ਵਾਰ-ਵਾਰ ਦੁਸ਼ਟ ਆਤਮਾਵਾਂ ਉਸ ਆਦਮੀ ਉੱਤੇ ਕਾਬੂ ਪਾਉਂਦੀਆਂ ਸੀ ਅਤੇ ਲੋਕਾਂ ਨੇ ਉਸ ਤੇ ਪਹਿਰਾ ਰੱਖਿਆ ਅਤੇ ਉਸ ਨੂੰ ਸੰਗਲਾਂ ਨਾਲ ਬੰਨ੍ਹਿਆ, ਫਿਰ ਵੀ ਉਹ ਦੁਸ਼ਟ ਆਤਮਾਵਾਂ ਸੰਗਲਾਂ ਨੂੰ ਤੋੜ ਕੇ ਉਸ ਨੂੰ ਸੁੰਨਸਾਨ ਥਾਂ ਤੇ ਲੈ ਜਾਂਦੀਆਂ ਸਨ।

30ਯਿਸ਼ੂ ਨੇ ਉਸ ਨੂੰ ਪੁੱਛਿਆ, “ਤੇਰਾ ਨਾਮ ਕੀ ਹੈ?” ਉਸ ਨੇ ਜਵਾਬ ਦਿੱਤਾ, “ਲਸ਼ਕਰ,” ਕਿਉਂਕਿ ਬਹੁਤ ਸਾਰੀਆਂ ਦੁਸ਼ਟ ਆਤਮਾਵਾਂ ਉਸ ਨੂੰ ਚਿੰਬੜੀਆਂ ਹੋਈਆਂ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.