ਲੂਕਸ 8

ਹੇਰੋਦੇਸ ਦੇ ਭੰਡਾਰੀ ਕੁਜ਼ਾ ਦੀ ਪਤਨੀ ਯੋਆਨਾ, ਸੁਸੰਨਾ ਅਤੇ ਹੋਰ ਕਈ ਔਰਤਾਂ। ਇਹ ਉਹ ਔਰਤਾਂ ਸਨ ਜੋ ਆਪਣੀ ਦੌਲਤ ਨਾਲ ਯਿਸ਼ੂ ਅਤੇ ਉਸ ਦੇ ਚੇਲਿਆਂ ਦੀ ਸੇਵਾ ਕਰ ਰਹੀਆਂ ਸਨ।

Luke 8:3 (UKJV) And Joanna the wife of Chuza Herod's steward, and Susanna, and many others, which ministered unto him of their substance.

1ਇਸ ਤੋਂ ਥੋੜ੍ਹੀ ਦੇਰ ਬਾਅਦ ਯਿਸ਼ੂ ਪਰਮੇਸ਼ਵਰ ਦੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਨ ਲਈ ਵੱਖ-ਵੱਖ ਨਗਰਾਂ ਅਤੇ ਪਿੰਡਾਂ ਵਿੱਚ ਜਾਣ ਲੱਗਾ ਅਤੇ ਉਸ ਦੇ ਬਾਰ੍ਹਾਂ ਚੇਲੇ ਉਹ ਦੇ ਨਾਲ ਸਨ।

2ਅਤੇ ਕੁਝ ਔਰਤਾਂ ਵੀ ਉਹ ਦੇ ਨਾਲ ਸਨ, ਜਿਹੜੀਆਂ ਦੁਸ਼ਟ ਆਤਮਾ ਅਤੇ ਬਿਮਾਰੀਆਂ ਤੋਂ ਚੰਗੀਆਂ ਕੀਤੀਆਂ ਗਈਆਂ ਸਨ: ਮਰਿਯਮ (ਜਿਸ ਨੂੰ ਮਗਦਲਾ ਵਾਸੀ ਕਿਹਾ ਜਾਂਦਾ ਸੀ) ਜਿਸ ਵਿੱਚੋਂ ਸੱਤ ਦੁਸ਼ਟ ਆਤਮਾ ਬਾਹਰ ਕੱਢੇ ਸਨ।

3ਹੇਰੋਦੇਸ ਦੇ ਭੰਡਾਰੀ ਕੁਜ਼ਾ ਦੀ ਪਤਨੀ ਯੋਆਨਾ, ਸੁਸੰਨਾ ਅਤੇ ਹੋਰ ਕਈ ਔਰਤਾਂ। ਇਹ ਉਹ ਔਰਤਾਂ ਸਨ ਜੋ ਆਪਣੀ ਦੌਲਤ ਨਾਲ ਯਿਸ਼ੂ ਅਤੇ ਉਸ ਦੇ ਚੇਲਿਆਂ ਦੀ ਸੇਵਾ ਕਰ ਰਹੀਆਂ ਸਨ।

4ਜਦੋਂ ਵੱਖ-ਵੱਖ ਨਗਰਾਂ ਵਿੱਚੋਂ ਇੱਕ ਵੱਡੀ ਭੀੜ ਵਿੱਚ ਲੋਕ ਇਕੱਠੇ ਹੋ ਕੇ ਯਿਸ਼ੂ ਦੇ ਕੋਲ ਆ ਰਹੇ ਸਨ, ਤਾਂ ਯਿਸ਼ੂ ਨੇ ਇਸ ਦ੍ਰਿਸ਼ਟਾਂਤ ਰਾਹੀਂ ਉਹਨਾਂ ਨੂੰ ਸਿੱਖਿਆ ਦਿੱਤੀ:

5“ਇੱਕ ਬੀਜ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ। ਬੀਜਦੇ ਸਮੇਂ ਕੁਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ, ਉਹ ਪੈਰਾਂ ਹੇਠ ਮਿੱਧਿਆ ਗਿਆ, ਅਤੇ ਅਕਾਸ਼ ਦੇ ਪੰਛੀਆਂ ਨੇ ਆ ਕੇ ਉਸ ਨੂੰ ਚੁਗ ਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.