ਲੂਕਸ 8

ਯਿਸ਼ੂ ਨੇ ਉਸ ਨੂੰ ਪੁੱਛਿਆ, “ਤੇਰਾ ਨਾਮ ਕੀ ਹੈ?” ਉਸ ਨੇ ਜਵਾਬ ਦਿੱਤਾ, “ਲਸ਼ਕਰ,” ਕਿਉਂਕਿ ਬਹੁਤ ਸਾਰੀਆਂ ਦੁਸ਼ਟ ਆਤਮਾਵਾਂ ਉਸ ਨੂੰ ਚਿੰਬੜੀਆਂ ਹੋਈਆਂ ਸਨ।

Luke 8:30 (UKJV) And Jesus asked him, saying, What is your name? And he said, Legion: because many devils were entered into him.

28ਜਦੋਂ ਉਸ ਨੇ ਯਿਸ਼ੂ ਨੂੰ ਵੇਖਿਆ ਤਾਂ ਉਹ ਰੋਂਦਾ ਹੋਇਆ ਯਿਸ਼ੂ ਦੇ ਪੈਰਾਂ ਤੇ ਡਿੱਗ ਪਿਆ ਅਤੇ ਉੱਚੇ ਸ਼ਬਦਾਂ ਵਿੱਚ ਚੀਕ ਕੇ ਕਹਿਣ ਲੱਗਾ, “ਹੇ ਯਿਸ਼ੂ, ਅੱਤ ਮਹਾਨ ਪਰਮੇਸ਼ਵਰ ਦੇ ਪੁੱਤਰ, ਤੁਸੀਂ ਮੇਰੇ ਤੋਂ ਕੀ ਚਾਹੁੰਦੇ ਹੋ? ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਮੈਨੂੰ ਦੁੱਖ ਨਾ ਦਿਓ।”

29ਕਿਉਂਕਿ ਯਿਸ਼ੂ ਨੇ ਅਸ਼ੁੱਧ ਆਤਮਾਵਾਂ ਨੂੰ ਹੁਕਮ ਦਿੱਤਾ ਕਿ ਉਹ ਉਸ ਆਦਮੀ ਨੂੰ ਛੱਡ ਦੇਵੇ। ਵਾਰ-ਵਾਰ ਦੁਸ਼ਟ ਆਤਮਾਵਾਂ ਉਸ ਆਦਮੀ ਉੱਤੇ ਕਾਬੂ ਪਾਉਂਦੀਆਂ ਸੀ ਅਤੇ ਲੋਕਾਂ ਨੇ ਉਸ ਤੇ ਪਹਿਰਾ ਰੱਖਿਆ ਅਤੇ ਉਸ ਨੂੰ ਸੰਗਲਾਂ ਨਾਲ ਬੰਨ੍ਹਿਆ, ਫਿਰ ਵੀ ਉਹ ਦੁਸ਼ਟ ਆਤਮਾਵਾਂ ਸੰਗਲਾਂ ਨੂੰ ਤੋੜ ਕੇ ਉਸ ਨੂੰ ਸੁੰਨਸਾਨ ਥਾਂ ਤੇ ਲੈ ਜਾਂਦੀਆਂ ਸਨ।

30ਯਿਸ਼ੂ ਨੇ ਉਸ ਨੂੰ ਪੁੱਛਿਆ, “ਤੇਰਾ ਨਾਮ ਕੀ ਹੈ?” ਉਸ ਨੇ ਜਵਾਬ ਦਿੱਤਾ, “ਲਸ਼ਕਰ,” ਕਿਉਂਕਿ ਬਹੁਤ ਸਾਰੀਆਂ ਦੁਸ਼ਟ ਆਤਮਾਵਾਂ ਉਸ ਨੂੰ ਚਿੰਬੜੀਆਂ ਹੋਈਆਂ ਸਨ।

31ਦੁਸ਼ਟ ਆਤਮਾਵਾਂ ਦਾ ਝੁੰਡ ਯਿਸ਼ੂ ਨੂੰ ਲਗਾਤਾਰ ਬੇਨਤੀ ਕਰ ਰਿਹਾ ਸੀ ਕਿ ਉਹ ਉਹਨਾਂ ਨੂੰ ਪਤਾਲ ਵਿੱਚ ਨਾ ਭੇਜੇ।

32ਉੱਥੇ ਸੂਰਾਂ ਦਾ ਇੱਕ ਵੱਡਾ ਝੁੰਡ ਪਹਾੜੀ ਤੇ ਚੁਗਦਾ ਸੀ। ਦੁਸ਼ਟ ਆਤਮਾਵਾਂ ਨੇ ਯਿਸ਼ੂ ਅੱਗੇ ਮਿੰਨਤਾਂ ਕੀਤੀਆਂ ਕਿ ਉਹ ਉਹਨਾਂ ਨੂੰ ਸੂਰਾਂ ਵਿੱਚ ਜਾਣ ਦੇਵੇ। ਯਿਸ਼ੂ ਨੇ ਉਹਨਾਂ ਨੂੰ ਆਗਿਆ ਦੇ ਦਿੱਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.