ਲੂਕਸ 8

ਲੋਕ ਉੱਥੇ ਇਹ ਵੇਖਣ ਲਈ ਆਉਣ ਲੱਗੇ ਕਿ ਕੀ ਹੋਇਆ ਹੈ। ਜਦੋਂ ਉਹ ਯਿਸ਼ੂ ਕੋਲ ਆਏ। ਉੱਥੇ ਉਹਨਾਂ ਨੇ ਵੇਖਿਆ ਕਿ ਉਹ ਵਿਅਕਤੀ, ਜੋ ਪਹਿਲਾਂ ਦੁਸ਼ਟ ਆਤਮਾਵਾਂ ਤੋਂ ਦੁੱਖੀ ਸੀ, ਉਹ ਵਧੀਆ ਕੱਪੜੇ ਪਾ ਕੇ ਅਤੇ ਪੂਰੀ ਤਰ੍ਹਾਂ ਤੰਦਰੁਸਤ ਯਿਸ਼ੂ ਦੇ ਚਰਨਾਂ ਤੇ ਬੈਠਾ ਹੋਇਆ ਹੈ, ਇਹ ਵੇਖ ਕੇ ਉਹ ਡਰ ਗਏ।

Luke 8:35 (UKJV) Then they went out to see what was done; and came to Jesus, and found the man, out of whom the devils were departed, sitting at the feet of Jesus, clothed, and in his right mind: and they were afraid.

33ਜਦੋਂ ਦੁਸ਼ਟ ਆਤਮਾਵਾਂ ਵਿਅਕਤੀ ਤੋਂ ਬਾਹਰ ਆਈਆਂ, ਤਾਂ ਉਹ ਨਿਕਲ ਕੇ ਸੂਰਾਂ ਵਿੱਚ ਵੜ ਗਈਆ, ਉਹ ਤੁਰੰਤ ਸੂਰਾਂ ਦਾ ਝੁੰਡ ਭੱਜ ਕੇ ਝੀਲ ਵਿੱਚ ਡਿੱਗ ਗਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।

34ਜਦੋਂ ਸੂਰ ਚਰਾਉਣ ਵਾਲਿਆਂ ਨੇ ਇਹ ਵੇਖਿਆ ਤਾਂ ਉਹ ਭੱਜ ਗਏ ਅਤੇ ਸ਼ਹਿਰ ਅਤੇ ਉਸ ਖੇਤਰ ਵਿੱਚ ਹਰ ਜਗ੍ਹਾ ਵਾਪਰੀ ਘਟਨਾ ਬਾਰੇ ਦੱਸਿਆ।

35ਲੋਕ ਉੱਥੇ ਇਹ ਵੇਖਣ ਲਈ ਆਉਣ ਲੱਗੇ ਕਿ ਕੀ ਹੋਇਆ ਹੈ। ਜਦੋਂ ਉਹ ਯਿਸ਼ੂ ਕੋਲ ਆਏ। ਉੱਥੇ ਉਹਨਾਂ ਨੇ ਵੇਖਿਆ ਕਿ ਉਹ ਵਿਅਕਤੀ, ਜੋ ਪਹਿਲਾਂ ਦੁਸ਼ਟ ਆਤਮਾਵਾਂ ਤੋਂ ਦੁੱਖੀ ਸੀ, ਉਹ ਵਧੀਆ ਕੱਪੜੇ ਪਾ ਕੇ ਅਤੇ ਪੂਰੀ ਤਰ੍ਹਾਂ ਤੰਦਰੁਸਤ ਯਿਸ਼ੂ ਦੇ ਚਰਨਾਂ ਤੇ ਬੈਠਾ ਹੋਇਆ ਹੈ, ਇਹ ਵੇਖ ਕੇ ਉਹ ਡਰ ਗਏ।

36ਜਿਨ੍ਹਾਂ ਲੋਕਾਂ ਨੇ ਇਹ ਵੇਖਿਆ ਸੀ ਉਹਨਾਂ ਨੇ ਲੋਕਾਂ ਨੂੰ ਦੱਸਿਆ ਕਿ ਦੁਸ਼ਟ ਆਤਮਾ ਚਿੰਬੜੇ ਹੋਏ ਆਦਮੀ ਨੂੰ ਕਿਵੇਂ ਮੁਕਤ ਕੀਤਾ ਗਿਆ ਸੀ।

37ਤਦ ਗਿਰਾਸੇਨ ਦੇ ਖੇਤਰ ਦੇ ਸਾਰੇ ਲੋਕਾਂ ਨੇ ਯਿਸ਼ੂ ਨੂੰ ਕਿਹਾ ਕਿ ਉਹ ਉਹਨਾਂ ਨੂੰ ਛੱਡ ਜਾਵੇ ਕਿਉਂਕਿ ਉਹ ਡਰ ਨਾਲ ਭਰ ਗਏ ਸਨ। ਤਦ ਯਿਸ਼ੂ ਕਿਸ਼ਤੀ ਵਿੱਚ ਚੜ੍ਹ ਗਏ ਅਤੇ ਚਲੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.